ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਵਿਸ਼ੇਸ਼ ਉਪਰਾਲਾ-ਗਾਂਧੀ ਚੌਂਕ ਵਿਖੇ ਹੈਰੀਟੇਜ ਸਟਰੀਟ ਲਾਈਟਸ ਲਗਾਈਆਂ

ਬਟਾਲਾ, 8 ਮਾਰਚ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਤੇ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗਾਂਧੀ ਚੌਂਕ ਬਟਾਲਾ ਵਿਖੇ ਹੈਰੀਟੇਜ ਸਟਰੀਟ ਲਾਈਟਸ ਲਗਾਉਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਾਡਾ ਆਪਣਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ, ਇਸ ਨੂੰ ਸੁੰਦਰ ਤੇ ਸਾਫ ਸੁਥਰਾ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਹਲਕੇ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਦਿੱਤੇ ਪਿਆਰ ਸਦਕਾ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬਟਾਲਾ ਸ਼ਹਿਰ ਵਿੱਚ ਐਂਟਰੀ ਗੇਟ ਕੇ ਪਾਰਕ ਉਸਾਰੇ ਗਏ ਹਨ। ਲੋਕਾਂ ਨੂੰ ਇੱਕ ਛੱਤ ਹੇਠ ਵੱਖ ਵੱਖ ਸਹੂਲਤਾਂ ਦਾ ਲਾਭ ਪੁਜਦਾ ਕਰਨ ਲਈ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਬਹੁਤ ਵਧੀਆ ਉਪਰਾਲਾ ਹੈ। ਇਸ ਮੌਕੇ ਯਸ਼ਪਾਲ ਚੌਹਾਨ, ਨਵ ਨਿਯੁਕਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਬਲਵਿੰਦਰ ਸਿੰਘ ਮਿੰਟਾ, ਪਿਰੰਸ ਰੰਧਾਵਾ, ਐਮ. ਸੀ, ਮਾਣਿਕ ਮਹਿਤਾ, ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਅਵਤਾਰ ਸਿੰਘ ਕਲਸੀ ਜਿਲਾ ਵਾਈਸ ਪ੍ਰਧਾਨ ਬੀ. ਸੀ ਵਿੰਗ, ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ, ਮਨਜੀਤ ਸਿੰਘ ਬਮਰਾਹ, ਗੁਰਜੀਤ ਸਿੰਘ ਸੁੰਦਰ ਨਗਰ, ਮਲਕੀਤ ਸਿੰਘ, ਗਗਨ ਬਟਾਲਾ ਤੇ ਨਿੱਕੂ ਹੰਸਪਾਲ ਆਦਿ ਮੋਜੂਦ ਸਨ।