
ਬਟਾਲਾ, 27 ਮਾਰਚ 2025 : ਸ੍ਰੀ ਮਾਨਿਕ ਮਹਿਤਾ 29 ਮਾਰਚ, ਦਿਨ ਸ਼ਨੀਵਾਰ ਨੂੰ ਬਤੋਰ ਮਾਰਕਿਟ ਕਮੇਟੀ, ਬਟਾਲਾ ਦੇ ਚੇਅਰਮੈਨ ਵਜੋ ਆਪਣਾ ਅਹੁਦਾ ਸੰਭਾਲਣਗੇ।
ਇਸ ਸਬੰਧੀ ਗੱਲਬਾਤ ਕਰਦਿਆਂ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਉਹ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਪੂਰਨ ਭਰੋਸਾ ਪ੍ਰਗਟ ਕਰਦਿਆਂ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ। ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਅੱਗੇ ਕਿਹਾ ਕਿ ਜੋ ਜ਼ਿੰਮੇਵਾਰੀ, ਉਨਾਂ ਨੂੰ ਸਂੌਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਚੇਅਰਮੈਨ ਮਾਨਿਕ ਮਹਿਤਾ 29 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਦਫਤਰ, ਮਾਰਕਿਟ ਕਮੇਟੀ ਬਟਾਲਾ ਵਿਖੇ ਆਪਣਾ ਅਹੁਦਾ ਸੰਭਾਲਣਗੇ।