ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਨਹਿਰੂ ਯੁਵਾ ਕੇਂਦਰ ਵੱਲੋਂ ਸਰਕਾਰੀ ਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਸੈਮੀਨਾਰ ਦਾ ਆਯੋਜਨ

ਤਰਨ ਤਾਰਨ, 26 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸ ਦੇ ਇਸਤੇਮਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲਗਤਾਰ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸਵੀਪ ਗਤੀਵਿਧੀਆਂ ਅਧੀਨ ਨੌਜਵਾਨਾਂ ਵਿੱਚ ਵੋਟ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਸਰਕਾਰੀ ਤਕਨੀਕੀ ਕਾਲਜ ਭਿੱਖੀਵਿੰਡ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਰਨ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਮੈਡਮ ਜਸਲੀਨ ਕੌਰ ਨੇ ਦੱਸਿਆ ਕਿ ਸਪੀਵ ਗਤੀਵਿਧੀਆਂ ਤਹਿਤ ਨੌਜਵਾਨਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਉਹ ਬਿਨਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ “ਸਵੀਪ” ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਵੀਪ ਜਾਗਰੂਕਤਾ ਵੈਨ ਰਾਹੀਂ ਪਿੰਡ ਅਤੇ ਸ਼ਹਿਰ ਪੱਧਰ ‘ਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫੈਲਾਈ  ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਚੋਣ ਕਮਿਸ਼ਨ, ਈ. ਵੀ. ਐੱਮ., ਵੀ. ਵੀ. ਪੈਟ ਅਤੇ ਵੱਖ ਵੱਖ ਤਰ੍ਹਾਂ ਦੇ ਫਾਰਮਾਂ ਆਦਿ ਦੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।