ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਹਰਭਗਵੰਤ ਸਿੰਘ

  • ਬਲਾਕ ਬਮਿਆਲ ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ 
  • ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਪ੍ਰਚਾਰ ਵੈਨ ਨੂੰ ਰਵਾਨਾ।
  • ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਪੜ੍ਹਾਈ:- ਨਰੇਸ਼ ਪਨਿਆੜ।

ਪਠਾਨਕੋਟ, 29 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਮਿਆਲ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਨਰੇਸ਼ ਪਨਿਆੜ ਦੀ ਅਗਵਾਈ ਹੇਠ ਦਾਖ਼ਲਾ ਪ੍ਰਚਾਰ ਵੈਨ ਚਲਾਈ ਗਈ। ਦਾਖ਼ਲਾ ਪ੍ਰਚਾਰ ਵੈਨ ਰੈਲੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀ ਡੀਜੀ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।  ਦਾਖ਼ਲਾ ਰੈਲੀ ਵੱਲੋਂ ਬਲਾਕ ਦੇ ਪਿੰਡਾਂ  ਵਿੱਚ ਜਾ ਕੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੱਸ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ੍ਰੀ ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀਜੀ ਸਿੰਘ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 2 ਸਕੂਲ ਆਫ ਐਮੀਨੈਂਸ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਵਿੱਦਿਅਕ ਵਰ੍ਹੇ ਤੋਂ ਨਰਸਰੀ ਜਮਾਤ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਸਰਕਾਰੀ ਸਕੂਲਾਂ ਵਿਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿੱਦਿਆਰਥੀ ਸਮੇਂ ਦੇ ਹਾਣੀ ਹੋਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਬੀਪੀਈਓ ਸ੍ਰੀ ਨਰੇਸ਼ ਪਨਿਆੜ ਨੇ ਇਸ ਵੈਨ ਦੇ ਜਰੀਏ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਢੰਗ ਨਾਲ ਹੋ ਰਹੀ ਪੜ੍ਹਾਈ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਸਕੂਲ ਲਗਪਗ ਇੰਟਰਨੈੱਟ ਨਾਲ ਜੁੜ ਚੁੱਕੇ ਹਨ, ਜਿਸ ਕਰ ਕੇ ਡਿਜ਼ੀਟਲ ਤਰੀਕੇ ਨਾਲ ਪੜ੍ਹਾਈ ਸ਼ੁਰੂ ਹੋ ਗਈ ਹੈ। ਇਸ ਲਈ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ। ਇਸ ਮੌਕੇ ਤੇ ਪ੍ਰਿੰਸੀਪਲ ਰਾਮਪਾਲ, ਸੀਐਚਟੀ ਵਿਜੇ ਸਿੰਘ, ਘਣਸ਼ਿਆਮ ਲਾਲ, ਸੁਰਜਨ ਸਿੰਘ, ਜੀਵਨ ਕੁਮਾਰ, ਦਿਲਾਵਰ ਸਿੰਘ, ਜੋਤੀ ਮਹਾਜਨ, ਬਲਕਾਰ ਅੱਤਰੀ, ਵਿਕਾਸ ਮਹਾਜਨ, ਸ਼ਾਮ ਲਾਲ, ਜੋਗਿੰਦਰ ਪਾਲ, ਗੁਰਮੀਤ ਕੌਰ, ਗੁਲਕਮਲ, ਅਨਿਲ ਕੁਮਾਰ, ਅਨੂੰ ਸ਼ਰਮਾਂ,  ਭਾਵਨਾ, ਸੁਨੀਤਾ ਕੁਮਾਰੀ, ਮਨਦੀਪ ਸਿੰਘ ਆਦਿ ਹਾਜ਼ਰ ਸਨ।