ਇੰਟਰਨੈਸ਼ਨਲ ਜਸਟਿਸ ਦਿਨ ਮੌਕੇ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਜੀ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਦਾ ਦੌਰਾ ਕੀਤਾ ਗਿਆ।    

  • ਇੰਟਰਨੈਸ਼ਨਲ ਜਸਟਿਸ ਦਿਨ ਮਨਾਉਂਦੇ ਹੋਏ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਵਿਖੇ ਬੂਟੇ ਲਗਾਏ ਗਏ।

ਤਰਨ ਤਾਰਨ : 17 ਜੁਲਾਈ 2024 ; ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਾਨਯੋਗ ਜੱਜ ਸਾਹਿਬ ਜੀ ਦੇ ਧਰਮ ਪਤਨੀ  ਜਮੀਰਪਾਲ ਕੌਰ ਬਾਜਵਾ ਪ੍ਰੋਫੈਸਰ, ਫਾਰਮਰ ਡੀਨ ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ ਜੀ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਇੰਟਰਨੈਸ਼ਨਲ ਜਸਟਿਸ ਦਿਨ ਨੂੰ ਮੁੱਖ ਰੱਖਦੇ ਹੋਏ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਅਤੇ ਸਬ ਜੇਲ੍ਹ ਪੱਟੀ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੈਂਟ,  ਸ਼੍ਰੀ ਹਰਪ੍ਰੀਤ ਸਿੰਘ, ਵਧੀਕ ਸੁਪਰਡੈਂਟ, ਸ਼੍ਰੀ ਰਾਹੁਲ ਰਾਜਾ, ਵਧੀਕ ਸੁਪਰਡੈਂਟ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ ਅਤੇ ਸਬ ਜੇਲ੍ਹ ਪੱਟੀ ਵਿੱਚ ਸ਼੍ਰੀ ਜਤਿੰਦਰਪਾਲ ਸਿੰਘ ਡਿਪਟੀ ਸੁਪਰਡੈਂਟ, ਸਬ ਜੇਲ ਪੱਟੀ ਅਤੇ ਜੇਲ ਦਾ ਸਾਰਾ ਸਟਾਫ਼ ਹਾਜ਼ਰ ਰਿਹਾ। ਮਾਨਯੋਗ ਜੱਜ ਸਾਹਿਬ  ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਅਤੇ ਸਬ ਜੇਲ੍ਹ ਪੱਟੀ ਵਿਖੇ ਮੈਡੀਕਲ ਕੈਂਪ ਦਾ ਵੀ ਆਯੋਜਨ ਕਰਵਾਇਆ ਗਿਆ ਤਾਂ ਕਿ ਜੇਲ੍ਹਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਮੈਡੀਕਲ ਜਾਂਚ ਹੋ ਸਕੇ। ਮਾਨਯੋਗ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹਾਂ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰਵਾਏ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।