- ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਸਬੰਧੀ ਕਿਸਾਨ ਪੋਰਟਲ ਤੇ ਅਪਲਾਈ ਕਰਨ
ਤਰਨ ਤਾਰਨ 12 ਜੂਨ : ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਆਈ.ਏ.ਐਸ ਨੇ ਕਿਸਾਨ ਭਰਾਵਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਜਿਲਾ ਤਰਨਤਾਰਨ ਵਿੱਚ ਝੋਨੇ ਦੀ ਲਵਾਈ ਦੀ ਮਿਤੀ 15 ਜੂਨ ਮਿਥੀ ਗਈ ਹੈ ਇਸ ਲਈ ਕੋਈ ਵੀ ਕਿਸਾਨ 15 ਜੂਨ ਤੋ ਪਹਿਲਾ ਝੋਨਾ ਨਾ ਲਗਾਵੇ।ਮਿਥੀ ਗਈ ਮਿਤੀ ਤੋ ਪਹਿਲਾ ਝੋਨਾ ਲਗਾਉਣ ਵਾਲੇ ਕਿਸਾਨਾ ਖਿਲਾਫ ਪੰਜਾਬ ਪਰਜਰਵੇਸ਼ਨ ਸਬ ਸੋਇਲ ਆਫ ਵਾਟਰ ਐਕਟ 2009 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋ ਇਲਾਵਾ ਉਨਾ ਦੱਸਿਆ ਕਿ ਪਾਣੀ,ਲੇਬਰ ਅਤੇ ਸਮੇ ਦਾ ਬਚਤ ਕਰਨ ਸਬੰਧੀ ਪੰਜਾਬ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾ 1500/-ਰੁਪਏ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਇਸ ਦਾ ਲਾਭ ਲੈਣ ਚਾਹਵਾਨ ਕਿਸਾਨ www.agrimachinery.com ਦੇ ਡੀ.ਐਸ.ਆਰ ਲਿੰਕ ਤੇ 30 ਜੂਨ ਤੱਕ ਅਪਲਾਈ ਕਰ ਸਕਦੇ ਹਨ। ਜ਼ਿਲਾ ਤਰਨਤਾਰਨ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ ਲਾਈਨ ਬਿਨੈ ਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਤਰਨਤਾਰਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ, ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਕਿ ਮੋੜਨਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਤਰਨਤਾਰਨ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਜਾਂ ਆਪਣੇ ਬਲਾਕ ਦੇ ਖੇਤੀਬਾੜੀ ਅਫਸਰ,ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ।