- ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ-
- 9 ਜੁਲਾਈ ਨੂੰ ਪਿੰਡ ਬੱਚੀਵਿੰਡ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ, 4 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖੑਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ੍ਹ ਦੀਆਂ ਸਾਰੀਆਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਅੱਜ ਢੀਗਰਾ ਕੰਪਲੈਕਸ, ਗੋਲਡਨ ਐਵੀਨਿਊ ਅੰਮ੍ਰਿਤਸਰ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲੇ੍ਹ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਉਨਾਂ ਦੱਸਿਆ ਕਿ 9 ਜੁਲਾਈ ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਬੱਚੀਵਿੰਡ ਵਿਖੇ ਲਗੇਗਾ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਅੱਜ ਦੇ ਇਸ ਕੈਂਪ ਵਿੱਚ ਕਰੀਬ 150 ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਰਾਬਤਾ ਕਾਇਮ ਕੀਤਾ ਗਿਆ। ਜਿਨਾਂ ਵਿਚੋਂ 90 ਵਿਅਕਤੀਆਂ ਨੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਤੁਰੰਤ ਹੀ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਅੰਮ੍ਰਿਤਸਰ 1 ਸ: ਮਨਕੰਵਲ ਚਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਵੀ ਹਾਜ਼ਰ ਸਨ।