- ਪਿੰਡ ਬੱਚੀਵਿੰਡ ਵਿਖੇ ਲਗਾਇਆ ਗਿਆ ਕੈਂਪ
ਅੰਮ੍ਰਿਤਸਰ, 9 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋ ਰਹੀ ਹੈ ਅਤੇ ਇਸਦੇ ਨਾਲ ਹੀ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਪਨਗਰੇਨ ਸ: ਬਲਦੇਵ ਸਿੰਘ ਮਿਆਦੀਆ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਅੱਜ ਲਗਾਏ ਗਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨਾਂ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਅੱਜ ਪਿੰਡ ਬੱਚੀਵਿੰਡ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਦਿਆਂ ਐਸ ਡੀ ਐਮ ਲੋਪੋਕੇ ਸ੍ਰੀਮਤੀ ਅਮਨਦੀਪ ਕੌਰ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲੇ੍ਹ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਅੱਜ ਦੇ ਇਸ ਕੈਂਪ ਵਿੱਚ ਕਰੀਬ 74 ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ, ਜਿਨਾਂ ਵਿਚੋਂ ਮੌਕੇ ਤੇ ਹੀ 69 ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ , ਫੂਡ ਸਪਲਾਈ ਅਫ਼ਸਰ ਸੰਦੀਪ ਸਿੰਘ, ਨਾਇਬ ਤਹਿਸੀਲਦਾਰ ਵਿਕਾਸ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ, ਖੇਤੀਬਾੜੀ ਅਫ਼ਸਰ ਬਲਾਕ ਚੁਗਾਵਾਂ ਬਲਜਿੰਦਰ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਸੈਕਟਰੀ ਜਸਪਾਲ ਸਿੰਘ, ਐਸ ਐਮ ਓ ਲੋਪੋਕੇ ਕੁੰਵਰ ਵਿਜੈ ਜੋੜਾ, ਐਕਸੀਐਨ ਹਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਵੀ ਹਾਜ਼ਰ ਸਨ।