ਗੁਰਦਾਸਪੁਰ ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ਼ ਕਰਵਾਏ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।