ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 29 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ : ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਅਗਸਤ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ)  ਅਤੇ ਪੇਅਟੀਐੱਮ ਪ੍ਰਾਈਵੇਟ ਲਿਮਟਿਡ ਕੰਪਨੀਆ ਭਾਗ ਲੈ ਰਹੀਆ ਹਨ। ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਫਰੈਸ਼ਰ ਅਤੇ ਸਾਬਕਾ ਫੌਜੀਆਂ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੋਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25000 ਰੁਪਏ ਸਮੇਤ ਈ. ਐੱਸ. ਆਈ+ ਈ. ਪੀ. ਐੱਫ਼.) ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 15000 ਤੋਂ 20000 ਰੁਪਏ ਸਮੇਤ ਈ. ਐੱਸ. ਆਈ+ ਈ. ਪੀ. ਐੱਫ਼.) ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ, ਉਮਰ ਹੱਦ 18 ਤੋਂ 35 ਸਾਲ ਹੈ ਅਤੇ ਪੇਅਟੀਐੱਮ  ਕੰਪਨੀ ਨੂੰ ਸੇਲਜ਼ ਅਫਸਰ ਲਈ ਘੱਟੋ-ਘੱਟ ਬਾਰਵੀਂ ਪਾਸ ਪ੍ਰਾਰਥੀਆ ਦੀ ਲੋੜ ਹੈ, ਇਨ੍ਹਾਂ  ਅਸਾਮੀਆਂ ਲਈ ਲੜਕੇ ਭਾਗ ਲੈ ਸਕਦੇ ਹਨ, ਪੇਅਟੀਐੱਮ ਕੰਪਨੀ ਵਿੱਚ ਇੰਟਰਵਿਉ ਲਈ ਟੂ ਵਹੀਲਰ ਅਤੇ ਇਨਡਰੋਇਡ ਫੋਨ ਲਾਜ਼ਮੀ ਹੈ। ਉਹਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਚਾਹਵਾਨ ਨੌਜਵਾਨ ਮਿਤੀ 29 ਅਗਸਤ, 2024 ਨੂੰ ਸਵੇਰੇ 9:30 ਵਜੇ ਤੋਂ ਦੁਪਿਹਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ. ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ਼, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਸ੍ਰੀ ਵਿਕਰਮ ਜੀਤ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ  ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।