ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ

  • ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ ਵਿਖੇ ਲੱਗਾ ਪਲੇਸਮੈਂਟ ਕੈਂਪ- ਕੱਲ 27 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ

ਫਤਿਹਗੜ੍ਹ ਚੂੜੀਆਂ, 26 ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅੱਜ ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ (ਕੇਵਲ ਲੜਕੇ) ਦੀ ਭਰਤੀ ਕੀਤੀ ਗਈ। ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਦੇ ਨੁਮਾਇੰਦੇ ਅਮਰਜੋਤ ਨੇ ਦੱਸਿਆ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਸਰਹੰਦ ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਲਾਈ ਮੁਕੰਮਲ ਕਰਨ ਉਪੰਰਤ ਕਰੀਬ 15000 ਤੋਂ 17000 ਰੁਪਏ ਤਨਖਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ ਤੇ ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਨਾਂ ਦੱਸਿਆ ਕਿ ਜਿਹੜੇ ਉਮੀਦਵਾਰ ਅੱਜ ਫਤਿਹੜ੍ਹ ਚੂੜੀਆਂ ਨਹੀਂ ਪਹੁੰਚ ਸਕੇ, ਉਹ ਕੱਲ 27 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਪਹੁੰਚ ਸਕਦੇ ਹਨ। ਸਕਿਉਰਿਟੀ ਗਾਰਡ (ਕੇਵਲ ਲੜਕੇ) ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 19 ਤੋਂ 40 ਸਾਲ ਅਤੇ ਕੱਦ 5 ਫੁੱਟ 7 ਇੰਚ ਹੋਣਾ  ਚਾਹੀਦਾ ਹੈ।