ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

  • ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਗਮ
  • ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ

ਤਰਨ ਤਾਰਨ, 25 ਜਨਵਰੀ : ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ 26 ਜਨਵਰੀ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ  ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ, ਮਹਿਲਾ ਪੁਲਿਸ, ਹੋਮ ਗਾਰਡਜ਼ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਕੀਆਂ ਦੀ ਵੀ ਪੇਸ਼ਕਾਰੀ ਹੋਵੇਗੀ। ਉਹਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਖੇਡਾਂ ਤੇ ਵਿੱਦਿਆ ਦੇ ਖੇਤਰ ਵਿੱਚ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਜਾਣਗੇ।