ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 24 ਘੰਟੇ ਸੇਵਾ ਵਿੱਚ ਹਾਜਰ-ਵਿਧਾਇਕ ਸੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 4, ਬਸੰਤ ਨਗਰ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਇਆ

ਬਟਾਲਾ, 8 ਜਨਵਰੀ : ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 4 ਬਸੰਤ ਨਗਰ ਵਿਖੇ ਚੱਕੀ ਵਾਲੀ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਨ ਉਪਰੰਤ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਾਰਡ ਵਾਸੀ ਤੇ ਆਪ ਪਾਰਟੀ ਦੇ ਵਲੰਟੀਅਰ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਦਾ ਬਟਾਲਾ ਵਾਸੀਆਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨਾਂ ਵਲੋਂ 24 ਘੰਟੇ ਬਟਾਲਾ ਹਲਕੇ ਦਾ ਚਹੁਪੱਖੀ ਵਿਕਾਸ ਕਰਨ ਨੂੰ ਤਰਜੀਹ ਦਿੱਤੀ ਗਈ ਹੈ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਕਾਫੀ ਲੰਮੇ ਸਮੇਂ ਤੋਂ ਲੰਬਿਤ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ ਅਤੇ ਸ਼ਹਿਰ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਹ ਲਗਾਤਰ ਲੋਕਾਂ ਨਾਲ ਸੰਪਰਕ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਸ਼ਹਿਰ ਅੰਦਰ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਹਲਕਾ ਵਾਸੀਆਂ ਨੂੰ ਲੋਕ ਭਲਾਈ ਨੀਤੀਆਂ ਦਾ ਲਾਭ ਦੇਣ ਦੇ ਨਾਲ-ਨਾਲ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਥੇ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਮਿਲਣਗੀਆਂ। ਉਨਾਂ ਦੁਹਰਾਇਆ ਕਿ ਉਨਾਂ ਦੀ ਮੁੱਖ ਤਰਜੀਹ ਹਲਕੇ ਦਾ ਚਹੁਪੱਖੀ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਹੈ।