ਪੰਜਾਬ, ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

  • ਕਿਹਾ-ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਹਨ

ਬਟਾਲਾ, 28 ਫਰਵਰੀ 2025 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇਸ਼ ਭਰ ‘ਚੋਂ ਫਾਰਮ ਸਟੇ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ, ਜੋ ਸੈਰ-ਸਪਾਟੇ ਦੇ ਮੁਹਾਂਦਰੇ ਨੂੰ ਵੀ ਬਦਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ, ਪੇਂਡੂ ਅਤੇ ਫਾਰਮ ਟੂਰਿਜ਼ਮ ਨੂੰ ਵਿਕਸਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਖੇਤੀਬਾੜੀ ਸੈਰ-ਸਪਾਟਾ ਨਾ ਸਿਰਫ਼ ਸਥਾਨਕ ਆਰਥਿਕਤਾ ਲਈ ਲਾਭਦਾਇਕ ਹੈ ਬਲਕਿ ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧਦੀ ਹੈ, ਜਿਸ ਨਾਲ ਸੈਰ-ਸਪਾਟਾ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੁੰਦੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਪੰਜਾਬ ਦੇ ਇਤਿਹਾਸ, ਅਮੀਰ ਸੱਭਿਆਚਾਰ ਅਤੇ ਅਧਿਆਤਮਕ ਵਿਰਾਸਤ ਨੂੰ ਬਾਖੂਬੀ ਢੰਗ ਨਾਲ ਦਰਸਾਇਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਲਗਾਤਾਰ ਜਾਰੀ ਹਨ ਅਤੇ ਬਟਾਲਾ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪਸਾਰਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ।