ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਧਾਲੀਵਾਲ

  • ਕੈਬਨਿਟ ਮੰਤਰੀ ਧਾਲੀਵਾਲ ਵੱਲੋਂ 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਦਾ ਉਦਘਾਟਨ

ਬਟਾਲਾ, 15 ਮਾਰਚ : 2 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ, ਬਟਾਲਾ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ , ਮਨਮੋਹਨ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਚੈਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਮੋਜੂਦ ਸਨ। ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਦੀ ਨਵੀ ਬਣੀ 2 ਮੰਜਿਲਾਂ ਇਮਾਰਤ ਜਿਸ ਵਿੱਚ 15 ਕਮਰੇ ਅਤੇ 2 ਵੱਡੇ ਮੀਟਿੰਗ ਹਾਲ ਬਣਾਏ ਗਏ ਹਨ ਦਾ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੈਰ ਸਿੰਘ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ, ਬਟਾਲਾ ਦੀ ਉਸਾਰੀ ਨਾਲ, ਇਥੇ ਨਵ ਨਿਯੁਕਤ ਪਟਵਾਰੀਆਂ ਆਦਿ ਨੂੰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮਾਂ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ ਤੇ ਚਹੁਪੱਖੀ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਜਾਵੇਗਾ।  ਇਸ ਮੌਕੇ ਬੀ.ਡੀ.ਪੀ.ਓ. ਬਟਾਲਾ  ਵਿਪਨ ਕੁਮਾਰ, ਰਾਜੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ,ਯਸਪਾਲ ਚੌਹਾਨ ਸੀਨੀਅਰ ਆਗੂ ਆਪ ਪਾਰਟੀ, ਚੇਅਰਮੈਨ ਨਰੇਸ਼ ਗੋਇਲ, ਮੈਨੇਜਰ ਅਤਰ ਸਿੰਘ ਵਾਈਸ ਪ੍ਰਧਾਨ, ਆਸੂ ਗੋਇਲ, ਬਲਵਿੰਦਰ ਸਿੰਘ ਮਿੰਟਾ ਐਮ. ਸੀ,  ਸਰਦੂਲ ਸਿੰਘ ਐਮ.ਸੀ,ਰਾਕੇਸ਼ ਆਦਿ ਹਾਜਰ ਸਨ।