- ਜੈਤੋ ਸਰਜਾ ਦੇ 10 ਪਰਿਵਾਰ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਅੱਚਲ ਸਾਹਿਬ , 26 ਸਤੰਬਰ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਹੁੰਦਿਆਂ ਦੇਖ ਕੇ ਰਵਾਇਤੀ ਪਾਰਟੀਆਂ ਨੂੰ ਲੋਕ ਅਲਵਿਦਾ ਕਹਿ ਕੇ ਵੱਡੀ ਪੱਧਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਜੈਤੋਸਰਜਾ ਦੇ ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ ਦੇ ਯਤਨਾਂ ਸਦਕਾ, ਪਿੰਡ ਜੈਤੋਂ ਸਰਜਾ ਦੇ 10 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਤਨਾਮ ਸਿੰਘ, ਗੁਰਨਾਮ ਸਿੰਘ ਸ਼ਰਨਜੀਤ ਕੌਰ, ਹੀਰਾ ਸਿੰਘ, ਮੈਜਰ ਸਿੰਘ, ਦਿਆਲ ਸਿੰਘ, ਜਗੀਰ ਸਿੰਘ ਆਦਿ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਬਿਨਾਂ ਪੱਖਪਾਤ ਦੇ ਪਿੰਡਾਂ ਦੇ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ ਆਪ ਪਾਰਟੀ ਨਦਾ ਦਿਨੋ ਦਿਨ ਆਧਾਰ ਵੱਧ ਰਿਹਾ ਹੈ। ਉਹਨਾਂ ਕਿਹਾ ਹੁਣ ਜਦੋਂ ਤੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਹਰ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ। ਇਸ ਮੌਕੇ ਬਲਾਕ ਪ੍ਰਧਾਨ ਸੁਲਵਿੰਦਰ ਪਾਲ ਸਿੰਘ ਜੈਤੋ ਸਰਜਾ, ਸਰਕਲ ਇੰਚਾਰਜ ਹਰਜਿੰਦਰ ਸਿੰਘ, ਸੀਨੀਅਰ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ, ਸਰਕਲ ਪ੍ਰਧਾਨ ਬੀਰਪਾਲ ਸਿੰਘ ਪੰਜ ਗਰਾਈਆਂ, ਕਵਲਜੀਤ ਸਿੰਘ ਆਦੋਵਾਲੀ, ਸਕੱਤਰ ਦਮਨਪ੍ਰੀਤ ਸਿੰਘ , ਸ਼ੁਭਪ੍ਰੀਤ ਸਿੰਘ ਵੱਲੋਂ ਹਲਕਾ ਵਿਧਾਇਕ ਨੂੰ ਸਨਮਾਨ ਕੀਤਾ ਗਿਆ। ਆਖਰ ਵਿੱਚ ਵਿਧਾਇਕ ਅਮਰਪਾਲ ਸਿੰਘ ਵਲੋਂ ਆਮ ਆਦਮੀ ਪਾਰਟੀ ਤੋਂ ਸਰਪੰਚੀ ਦੀ ਚੋਣ ਲਈ ਦਮਨਪ੍ਰੀਤ ਸਿੰਘ ਨੂੰ ਥਾਪੜਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮੱਲੀ, ਸਰਪੰਚ ਸਿਕੰਦਰ ਸਿੰਘ ਕਰਨਾਮਾ , ਸਰਪੰਚ ਗੁਰਦੀਪ ਸਿੰਘ ਹਰਧਾਨ, ਸੀਨੀਅਰ ਆਪ ਆਗੂ ਪੰਮਾ ਸੰਦਲਪੁਰ, ਰਸ਼ਪਾਲ ਸਿੰਘ ਸੰਦਲਪੁਰ, ਪ੍ਰਧਾਨ ਬਲਜਿੰਦਰ ਸਿੰਘ ਚਾਹਲ, ਸਰਪੰਚ ਜਗਜੋਤ ਸਿੰਘ ਪੁਰੀਆਂ ਆਦਿ ਹਾਜਰ ਸਨ।