ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਤਰਨ ਤਾਰਨ 21 ਫਰਵਰੀ : ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਮਿਤੀ :  26 ਫਰਰਵੀ 2024 ਤੋਂ ਸ਼ੁਰੂ ਹੋ ਰਹੀ ਹੈ ।  ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ :  13.02. 2024 ਤੋਂ 22.03. 2024 ਤੱਕ   www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਜ਼ੋ ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ । ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ  www.joinindianarmy.nic.in ਤੇ ਚੈੱਕ ਕੀਤਾ ਜਾ ਸਕਦਾ ਹੈ ।  ਤਰਨ ਤਾਰਨ  ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਅਤੇ ਜਿਨ੍ਹਾਂ ਯੁਵਕਾਂ ਨੇ ਆਪਣੀ ਆਨਲਾਈਨ ਰਿਜ਼ਟ੍ਰੇਸ਼ਨ ਕਰਵਾ ਲਈ ਹੈ ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ , ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ  ਹੈ। ਯੁਵਕ ਦੀ ਉਮਰ 17 ½ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ—ਘੱਟ 10ਵੀਂ 45  ਪ੍ਰਤੀਸ਼ਤ   ਅੰਕਾਂ ਨਾਲ ਪਾਸ ਹੋਵੇ ਜਾਂ 10 +  2 ਪਾਸ ਹੋਵੇ । ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤੀਸ਼ਤ www.joinindianarmy.nic.in ਵੈਬਸਾਈਟ ਤੇ ਚੈੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁਪੈ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ   80543-62934 ਅਤੇ 97818-91928  ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ ।