ਯੂਕਰੇਨ 'ਚ ਪੰਜਾਬੀ ਦੀ ਹੋਈ ਮੌਤ, ਟੂਰਿਸਟ ਵੀਜ਼ੇ 'ਤੇ ਰੂਸ ਗਿਆ ਸੀ 

ਅੰਮਿ੍ਤਸਰ, 12 ਜੂਨ : ਰੂਸ ਅਤੇ ਯੂਕਰੇਨ ਵਿਚਕਾਰ ਤਕਰੀਬਨ ਤਿੰਨ ਸਾਲ ਤੋਂ ਜਿਆਦਾ ਸਮੇਂ ਤੋਂ ਜੰਗ ਲੱਗੀ ਹੋਈ ਹੈ, ਜਿਸ ਕਾਰਨ ਜਿੱਥੇ ਕਰੋੜਾਂ ਦਾ ਨੁਕਸਾਨ ਹੋ ਚੁੱਕਿਆ ਹੈ, ਉੱਥੇ ਅਨੇਕਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਨੌਜਵਾਨ ਤੇਜਪਾਲ ਸਿੰਘ ਟੂਰਿਸਟ ਵੀਜੇ ਤੇ ਰੂਸ ਪਹੁੰਚਿਆ ਸੀ ਅਤੇ ਉੱਥੇ ਉਸ ਨੂੰ ਰੂਸ ਦੀ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਮਿਲਿਆ, ਜਿੱਥੇ ਉਸਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਵਿੱਚ ਮਾਤਮ ਛਾਇਆ ਹੋਇਆ ਹੈ, ਮ੍ਰਿਤਕ ਤੇਜਪਾਲ ਆਪਣੇ ਪਿੱਛੇ ਪਤਨੀ ਅਤੇ ਬੇਟੀ 3 ਸਾਲ, 6 ਸਾਲ ਦਾ ਬੇਟਾ 2 ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੇ ਪਰਿਵਾਰ ਨੇ ਦੱਸਿਆ ਕਿ ਤੇਜਪਾਲ 12 ਜਨਵਰੀ ਨੂੰ ਟੂਰਿਸਟ ਵੀਜ਼ੇ 'ਤੇ ਭਾਰਤ ਤੋਂ ਰੂਸ ਗਿਆ ਸੀ। ਜਿੱਥੇ ਰੂਸ ਵੱਲੋਂ ਉਸਨੂੰ ਜ਼ਬਰਦਸਤੀ ਫੌਜ ਵਿਚ ਭਰਤੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 3 ਮਾਰਚ ਨੂੰ ਤੇਜਪਾਲ ਫੋਨ ਆਇਆ ਕਿ ਉਸ ਨੂੰ ਸਰਹੱਦ 'ਤੇ ਭੇਜਿਆ ਜਾ ਰਿਹਾ ਹੈ। ਮ੍ਰਿਤਕ ਤੇਜਪਾਲ ਦੀ ਪਤਨੀ ਪਰਵਿੰਦਰ ਕੌਰ ਨੇ ਦੱਸਿਆ ਕਿ ਤੇਜਪਾਲ 20 ਦਸੰਬਰ ਨੂੰ ਭਾਰਤ ਤੋਂ ਥਾਈਲੈਂਡ ਗਿਆ ਸੀ। ਇਸ ਤੋਂ ਬਾਅਦ ਉਹ 12 ਜਨਵਰੀ ਨੂੰ ਰੂਸ ਦੇ ਮਾਸਕੋ ਗਏ ਸਨ। ਰੂਸ ਵਿਚ ਤੇਜਪਾਲ ਦੇ ਕੁਝ ਦੋਸਤਾਂ ਨੇ ਉਸ ਨੂੰ ਫੌਜ ਵਿਚ ਭਰਤੀ ਹੋਣ ਲਈ ਮਜਬੂਰ ਕੀਤਾ। ਦੋਸਤਾਂ ਦੀ ਸਲਾਹ 'ਤੇ ਹੀ ਉਹ ਟੂਰਿਸਟ ਵੀਜ਼ੇ 'ਤੇ ਗਿਆ ਸੀ। ਪਰਿਵਾਰ ਤੇਜਪਾਲ ਨੂੰ ਵਿਦੇਸ਼ ਨਹੀਂ ਭੇਜਣਾ ਚਾਹੁੰਦਾ ਸੀ, ਪਰ ਤੇਜਪਾਲ ਵਿਦੇਸ਼ ਜਾਣ 'ਤੇ ਅੜਿਆ ਹੋਇਆ ਸੀ। ਆਖਰੀ ਗੱਲਬਾਤ 3 ਮਾਰਚ ਨੂੰ ਹੋਈ ਸੀ। ਪਤਨੀ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਜੇਕਰ ਤੇਜਪਾਲ ਦੀ ਮ੍ਰਿਤਕ ਦੇਹ ਵਿਦੇਸ਼ ਵਿੱਚ ਹੈ ਤਾਂ ਇਸ ਨੂੰ ਭਾਰਤ ਭੇਜਿਆ ਜਾਵੇ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਚੁੱਕੇ ਇਹ ਕਦਮ
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀ ਨਾਗਰਿਕ ਯੂਕਰੇਨ ਸੰਘਰਸ਼ ਵਿੱਚ ਮਾਰੇ ਗਏ ਹਨ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਸਕੋ ਵਿੱਚ ਭਾਰਤੀ ਦੂਤਘਰ ਨੇ ਰੂਸੀ ਫੌਜ ਵਿੱਚ ਸੇਵਾ ਕਰ ਰਹੇ ਸਾਰੇ ਭਾਰਤੀ ਨਾਗਰਿਕਾਂ ਦੀ ਜਲਦੀ ਰਿਹਾਈ ਅਤੇ ਵਾਪਸੀ ਲਈ ਨਵੀਂ ਦਿੱਲੀ ਵਿੱਚ ਰੂਸੀ ਰਾਜਦੂਤ ਅਤੇ ਮਾਸਕੋ ਵਿੱਚ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਵਿਦੇਸ਼ ਮੰਤਰੀ ਦੇ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਨੇ ਰੂਸੀ ਫੌਜ ਵੱਲੋਂ ਆਪਣੇ ਨਾਗਰਿਕਾਂ ਦੀ ਹੋਰ ਭਰਤੀ ਨੂੰ ਰੋਕਣ ਦੀ ਮੰਗ ਵੀ ਕੀਤੀ ਹੈ।