ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਓਣ ਲਈ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ 

  • ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ ਸਿਹਤ ਵਿਭਾਗ: ਸਿਵਲ ਸਰਜਨ ਡਾ ਭਾਰਤ ਭੂਸ਼ਣ

ਤਰਨ ਤਾਰਨ 04 ਜੁਲਾਈ 2024 : ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ। ਇਸ ਮਕਸਦ ਦੀ ਪੂਰਤੀ ਲਈ ਅੱਜ ਸਿਵਲ ਸਰਜਨ ਤਰਨਤਾਰਨ ਡਾ ਭਾਰਤ ਭੂਸ਼ਣ ਵਲੋ ਜਿਲੇ੍ਹ ਭਰ ਵਿਚ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਮੂਹਿਕ ਸਿਹਤ ਕੇਂਦਰ ਸਰਹਾਲੀ ਵਿਖੇ ਐਮਰਜੈਂਸੀ ਸੇਵਾਵਾਂ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਵਾਰਡਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਐਮਰਜੈਂਸੀ ਵਿਭਾਗ, ਇੰਡੋਰ ਵਾਰਡਾਂ ਵਿਚ ਮਰੀਜਾਂ ਕੋਲੋ ਵੀ ਪੁਛ-ਗਿਛ ਕੀਤੀ ਗਈ ਅਤੇ ਸੰਬੰਧਤ ਸਟਾਫ ਨੂੰ ਮੌਕੇ ਤੇ ਹੋਰ  ਬੇਹਤਰ ਸੇਵਾਵਾਂ ਦੇਣ ਸੰਬਧੀ ਹਦਾਇਤਾਂ ਦਿੱਤੀਆਂ ਗਈਆ। ਇਸ ਉਪਰੰਤ ਉਹਨਾਂ ਵਲੋਂ ਆਮ ਆਦਮੀਂ ਕਲੀਨਿਕ ਮੋਹਨਪੁਰਾ ਅਤੇ ਆਮ ਆਦਮੀਂ ਕਲੀਨਿਕ ਫਤਿਆਬਾਦ ਵਿਖੇ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਲਈ ਕਿਹਾ। ਇਸ ਅਵਸਰ ਤੇ ਡਾ ਅਮਨਦੀਪ ਸਿੰਘ ਅਤੇ ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ  ਹਾਜਰ ਸਨ।