ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ 022-ਖੇਮਕਰਨ ਲਈ ਸਥਾਪਿਤ ਕੰਟਰੋਲ ਰੂਮ- ਸਹਾਇਕ ਰਿਟਰਨਿੰਗ ਅਫ਼ਸਰ

  • ਸਿਰਫ਼ ਚੋਣਾਂ ਨਾਲ ਸਬੰਧਿਤ ਜਾਣਕਾਰੀ ਲੈਣ ਲਈ ਲੈਂਡਲਾਈਨ ਨੰਬਰ 0185294536 ‘ਤੇ ਕੀਤਾ ਜਾ ਸਕਦਾ ਹੈ ਸੰਪਰਕ

ਤਰਨ ਤਾਰਨ, 01 ਅਪ੍ਰੈਲ : ਸਹਾਇਕ ਰਿਟਰਨਿੰਗ ਅਫ਼ਸਰ ਖੇਮਕਰਨ-ਕਮ-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ 022-ਖੇਮਕਰਨ ਲਈ ਸਥਾਪਿਤ ਕੰਟਰੋਲ ਰੂਮ ਦਾ ਲੈਂਡਲਾਈਨ ਨੰਬਰ 0185294536 ਹੈ।ਇਹ ਜਾਣਕਾਰੀ ਵਿਧਾਨ ਸਭਾ ਹਲਕਾ 022-ਖੇਮਕਰਨ ਦੇ ਵਸਨੀਕਾਂ ਲਈ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਸਿਰਫ਼ ਚੋਣਾਂ ਨਾਲ ਸਬੰਧਿਤ ਜਾਣਕਾਰੀ ਲੈਣ ਲਈ ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਸੀ-ਵਿਜ਼ਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤਰ੍ਹਾਂ ਦਰਜ ਕਰਾਈ  ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ-ਆਪ ਚੱਕ ਲੈਂਦੀ ਹੈ, ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਸ ਐਪ ’ਤੇ ਸਿਰਫ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ’ਤੇ ਨਾ ਭੇਜੀਆਂ ਜਾਣ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣਾਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲਾ ਪੱਧਰੀ ਚੋਣ ਕੰਟਰੋਲ ਰੂਮ ਨੰਬਰ 01852-224115 ਤੋਂ ਇਲਾਵਾ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।