ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪਿ੍ਰੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਜ਼ਿਲਾ ਗੁਰਦਾਸਪੁਰ ਦੀ ਸਮੂਹ ਜਨਤਾ ਅਤੇ ਸਮੂਹ ਸਕੂਲ ਪਿ੍ਰੰਸੀਪਲ/ਪ੍ਰਬੰਧਕ/ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।