
- ਆਉਦੇ 2 ਸਾਲਾ ਦੋਰਾਨ ਬਾਕੀ ਰਹਿੰਦੀਆਂ ਗਰੰਟੀਆਂ ਨੂੰ ਵੀ ਕਰਾਂਗਾ ਪੂਰਾ
- ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ 17 ਮਾਰਚ 2025 : ਪਿਛਲੇ ਤਿੰਨ ਸਾਲਾਂ ਦੋਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਲੀਹਾਂ ਤੇ ਲਿਆਂਦਾ ਹੈ ਅਤੇ ਆਉਦੇ ਦੋ ਸਾਲਾਂ ਦੋਰਾਨ ਵੀ ਸੂਬੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਰਦੇ ਹੋਏ ਕਿਹਾ ਕਿ 16 ਮਾਰਚ 2022 ਨੂੰ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ ਅਤੇ ਅਸੀ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੋਰਾਨ ਅਸੀ 50 ਹ਼ਜਾਰ ਤੋ ਵਧੇਰੇ ਨੋਜਵਾਨਾਂ ਨੂੰ ਰੋਜ਼ਗਾਰ, 600 ਯੂਨਿਟ ਮੁਫਤ ਬਿਜਲੀ, ਆਮ ਆਦਮੀ ਕਲੀਨਿਕਾਂ ਵਿਚ 3 ਕਰੋੜ ਤੋ ਵੱਧ ਲੋਕਾ ਦਾ ਮੁਫਤ ਇਲਾਜ, ਸਕੂਲ ਆਫ ਐਮੀਨੈਸ,ਸੂਬੇ ਵਿਚ 96 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼, ਸੜਕ ਸੁਰੱਖਿਆ ਫੋਰਸ, ਆਦਿ ਗਠਨ ਕਰਕੇ ਰਾਜ ਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਸ: ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਲਗਾਏ ਗਏ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਜਿਲ੍ਹਾ ਦਫਤਰਾਂ ਅਤੇ ਚੰਡੀਗੜ੍ਹ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਦੌਰਾਨ ਅਜਨਾਲਾ ਹਲਕੇ ਵਿੱਚ 475 ਕਰੋੜ ਰੁਪਏ ਵਿਕਾਸ ਕਾਰਜਾਂ ਤੇ ਖਰਚ ਕੀਤੇ ਗਏ ਹਨ ਜਿਸ ਨਾਲ ਅਜਨਾਲਾ ਹਲਕੇ ਦੀਆਂ ਸੜਕਾਂ, ਵੈਟਨਰੀ ਹਸਪਤਾਲ, ਛੱਪੜਾਂ ਦੀ ਸਫਾਈ, ਫਿਰਨੀਆਂ, ਗਲੀਆਂ ਨਾਲੀਆਂ ਦੀ ਮੁਰੰਮਤ ਆਦਿ ਦੇ ਵਿਕਾਸ ਕਾਰਾ ਮੁਕੰਮਲ ਕੀਤੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਸਾਲਾਂ ਦੌਰਾਨ ਅਜਨਾਲਾ ਹਲਕੇ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਜਾਣਗੇ ਤਾਂ ਜੋ ਅਜਨਾਲਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਜੋ ਗਾਰੰਟੀਆਂ ਕੀਤੀਆਂ ਸਨ ਉਹ ਕਾਫੀ ਹੱਦ ਤੱਕ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਆਉਂਦੇ ਦੋ ਸਾਲਾਂ ਦੌਰਾਨ ਬਾਕੀ ਗਾਰੰਟੀਆਂ ਨੂੰ ਵੀ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ।