ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਵਲੋਂ ਪਰਾਲੀ ਸਬੰਧੀ ਜਾਗਰੂਕਤਾ ਲਈ ਪਿੰਡਾਂ ਦਾ ਦੌਰਾ

ਅੰਮ੍ਰਿਤਸਰ 30 ਸਤੰਬਰ 2024 : ਸ੍ਰੀ ਅਮਨਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਵੱਲੋਂ ਖੇਤੀ ਬਾੜੀ ਵਿਭਾਗ ਦੇ ਅਫਸਰਾਂ ਅਤੇ ਥਾਣਾ ਤਰਸਿੱਕਾ ਦੇ ਅਧਿਕਾਰੀਆਂ ਨਾਲ ਮਿਲ ਕੇ ਜੱਬੋਵਾਲ, ਟਾਂਗਰਾ, ਕੋਟਲਾ ਬਥੰਨਗੜ੍ਹ, ਭੱਟੀਕੇ, ਸਰਾਏ, ਬੁਲਾਰਾ ਆਦਿ ਪਿੰਡਾ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਜੱਬੋਵਾਲ ਅਤੇ ਸਰਾਏ ਵਿੱਚ ਝੋਨੇ ਦੀ ਪਰਾਲੀ ਨੂੰ ਸਟੋਰ ਕਰਨ ਲਈ ਸਥਾਪਤ ਕੀਤੇ ਗਏ ਡੰਪ ਦਾ ਵੀ ਜਾਇਜਾ ਲਿਆ ਗਿਆ। ਇਸ ਦੋਰਾਨ ਉਹਨਾ ਵੱਲੋ ਕਿਸਾਨਾ ਨਾਲ ਮੀਟਿੰਗਾਂ ਕਰਕੇ ਉਹਨਾ ਨੂੰ ਫਸਲਾਂ ਦੀ ਰਹਿੰਦ ਖੂਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਤੋ ਜਾਣੂ ਕਰਵਾਇਆ ਗਿਆ ਅਤੇ ਇਸ ਸਬੰਧੀ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨੈਸ਼ਨਲ ਗ੍ਰੀਨ ਟ੍ਰਿਬਿਉਨਲ, ਕੇਂਦਰੀ ਪ੍ਰਦੂਸਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਮੌਕੇ ਤੇ ਹਾਜਰ ਖੇਤੀ ਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਗਈ ਕਿ ਜੇਕਰ ਕੋਈ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਦਾ ਹੈ ਤਾਂ ਉਸ ਦੇ ਖਿਲਾਫ ਨਿਯਮਾਂ ਅਨੁਸਾਰ ਲੋੜੀਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਵੀ ਸੂਚਿਤ ਕੀਤਾ ਗਿਆ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੀਆਂ ਗੱਠਾ ਬਣਾਉਣ ਲਈ ਬੇਲਰ ਦੀ ਜਰੂਰਤ ਹੋਵੇ ਤਾਂ ਸਬੰਧਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਲਿਆ ਜਾਵੇ।