ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਲਗਾਇਆ ਜਾ ਰਿਹਾ ਹੈ ਸਵੈ-ਰੋਜ਼ਗਾਰ/ਪਲੇਸਮੈਂਟ  ਕੈਂਪ : ਡਿਪਟੀ ਕਮਿਸ਼ਨਰ

ਤਰਨ ਤਾਰਨ 27 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ/ਪਲੇਸਮੈਂਟ  ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ  ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ  ਸੰਦੀਪ ਕੁਮਾਰ  ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ  ਡਿਪਟੀ ਕਮਿਸ਼ਨਰ  ਵੱਲੋ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਦ ਸਵੈ-ਰੋਜ਼ਗਾਰ ਸਕੀਮਾਂ/ਟ੍ਰੇਨਿੰਗ/ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ਤੇ ਹੀ ਫਾਰਮ ਵੀ ਭਰਵਾਏ ਜਾਣਗੇ । ਇਸ ਤੋਂ ਇਲਾਵਾ ਬੇਰੋਜਗਾਰ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਇਸ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ  ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਪੁਖਰਾਜ ਹੈਲਥ ਕੇਅਰ ਕੰਪਨੀ ਨੂੰ ਵੇਲਨੈਸ ਅਡਵਾਇਜ਼ਰ ਤੇ ਅਸੀਸਟੈਂਟ ਮੇਨੈਜਰ ਦੀਆਂ ਅਸਾਮੀਆਂ ਲਈ, ਯੋਗਤਾ ਬਾਰਵੀਂ ਅਤੇ ਗਰੈਜੂਏਸ਼ਨ ਪਾਸ (ਕੇਵਲ ਲੜਕੀਆਂ) (ਤਨਖਾਹ 25000/-ਰੁ: ਤਕ)  ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 30 ਸਾਲ  ਹੈ । ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ/ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਮਿਤੀ 29 ਫਰਵਰੀ  ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ,  ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਸ੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।