ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਵੱਧਦੇ ਤਾਪਮਾਨ ਨੂੰ ਲੈ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ- ਡਾ. ਨਵਤੇਜ ਸਿੰਘ

  • ਨੁੱਕੜ ਮੀਟਿੰਗਾਂ ਅਤੇ ਪਿੰਡ ਪੱਧਰੀ ਕੈਂਪਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ - ਯਾਦਵਿੰਦਰ ਸਿੰਘ

ਖਡੂਰ ਸਾਹਿਬ, 24 ਫਰਵਰੀ 2025 : ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਤਰਨਤਾਰਨ ਅੰਦਰ ਡਾ. ਹਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਮੌਸਮ ਵਿੱਚ ਬਦ ਦੇ ਤਾਪਮਾਨ ਨੂੰ ਲੈ ਕੇ ਜਾਗਰੂਕਤਾ ਅਭਿਆਨ ਤਹਿਤ ਜਿਲੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਿੰਡ ਪਧਰੀ ਕੈਂਪਾਂ ਅਤੇ ਨੁਕੜ ਮੀਟਿੰਗਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਬਲਾਕ ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾਕਟਰ ਨਵਤੇਜ ਸਿੰਘ ਦੀ ਅਗਵਾਈ ਹੇਠ ਡਾਕਟਰ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਦੀ ਟੀਮ ਨੇ ਨਾਗੋਕੇ, ਨਾਗੋਕੇ ਮੋੜ ਅਤੇ ਰਾਮਪੁਰ ਭੂਤਵਿੰਡ ਆਦਿ ਦਾ ਦੌਰਾ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਦੇ ਵੱਖ-ਵੱਖ ਸਰਕਲਾਂ ਵਿੱਚ ਪਿੰਡ ਪੱਧਰੀ ਕੈਂਪਾਂ ਅਤੇ ਨੁੱਕੜ ਮੀਟਿੰਗਾਂ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ  ਅਤੇ ਵੱਖ-ਵੱਖ ਖੇਤੀ ਅਧਿਕਾਰੀਆਂ ਨੇ ਆਪਣੇ-ਆਪਣੇ ਸਰਕਲਾਂ ਦੇ ਇੱਕ-ਇੱਕ ਪਿੰਡ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਅਹਿਮ ਜਾਣਕਾਰੀ ਤੋਂ ਜਾਣੂ ਕਰਵਾਇਆ ਹੈ। ਉਨਾਂ ਕਿਹਾ ਕਿ ਇਸ ਮੌਕੇ ਕਿਸਾਨਾਂ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢਣ ਲਈ ਬਹੁਤ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਖਾਸ ਤੌਰ ’ਤੇ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨਾ ਚਾਹੀਦਾ ਹੈ। ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਵਿਭਾਗ ਵੱਲੋਂ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਦਫਤਰਾਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ, ਧਰਤੀ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਧਿਕਾਰੀਆਂ ਵੱਲੋਂ ਜਦੋਂ ਪਿੰਡਾਂ ਅੰਦਰ ਕੈਂਪਾਂ ਲਗਾਏ ਜਾਂਦੇ ਹਨ ਤਾਂ ਫਸਲਾਂ ਦਾ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਜੇਕਰ ਕਿਸੇ ਵੀ ਫਸਲ ਉੱਪਰ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਗੁਰਪ੍ਰਤਾਪ ਸਿੰਘ ਬੇਲਦਾਰ ਅਤੇ ਕਿਸਾਨ ਸੁਖਵਿੰਦਰ ਸਿੰਘ ,ਹਰਦਿਆਲ ਸਿੰਘ, ਮੱਖਣ ਸਿੰਘ ਅਤੇ ਹੋਰ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ ।