ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਮਨਜੂਰ

ਅਮ੍ਰਿਤਸਰ ,16 ਅਕਤੂਬਰ 2024 : ਬੀਤੇ ਕੱਲ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤਾ ਗਿਆ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਮਨਜ਼ੂਰ ਕਰ ਲਿਆ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਹੁਕਮ ਦਿੱਤੇ ਗਏ ਸਨ ਕਿ ਉਹ 24 ਘੰਟਿਆਂ ਦੇ ਅੰਦਰ ਅੰਦਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋ ਕੱਢ ਦੇਣ। ਹੁਕਮ ਸੁਣਾਇਆ ਗਿਆ ਸੀ ਕਿ ਉਹਨਾਂ ਨੂੰ 10 ਸਾਲ ਤੱਕ ਪਾਰਟੀ ਵਿੱਚ ਸ਼ਾਮਿਲ ਨਾ ਕੀਤਾ ਜਾਵੇ। ਇਹਨਾਂ ਹੁਕਮਾਂ ਤੋਂ ਬਾਅਦ ਵਿਰਸਾ ਸਿੰਘ ਬਲਟੋਹਾ ਨੇ ਖੁਦ ਹੀ ਪਾਰਟੀ ਨੂੰ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਕਾਰਜਕਾਰੀ ਪ੍ਰਧਾਨ ਭੂੰਦੜ ਵੱਲੋਂ ਇਸ ਅਸਤੀਫੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਵੀ ਲਾਂਭੇ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਇਹ ਅਸਤੀਫਾ ਜਨਤਕ ਕੀਤਾ ਗਿਆ ਹੈ। ਇਸ ਅਸਤੀਫੇ ਵਿੱਚ ਵਲਟੋਹਾ ਨੇ ਲਿਖਿਆ ਹੈ ਕਿ , ਉਹ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮ ਨੂੰ ਸਿਰ ਨਿਵਾ ਕੇ ਨਿਮਾਣੇ ਸਿੱਖ ਵਜੋਂ ਪ੍ਰਵਾਨ ਕਰਦੇ ਹਨ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦੇ ਹਨ। ਇਸ ਪੂਰੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਦੱਸਿਆ ਹੈ ਕਿ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਲਟੋਹਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ ਅਤੇ ਉਹਨਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਮੁਕਤ ਕੀਤਾ ਜਾਂਦਾ।

q