ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਗਿਆ ਵਿਸ਼ੇਸ ਕੈਂਪ

  • ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ”
  • 19 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ 26 ਤੇ 28 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ

ਤਰਨ ਤਾਰਨ, 15 ਫਰਵਰੀ : ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹਨਾਂ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 19 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਅਤੇ 26 ਤੇ 28 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵੀ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹੇ ਦੇ ਯੋਗ ਲਾਭਪਤਾਰੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਇਹਨਾਂ  ਕੈਂਪਾਂ ਵਿੱਚ ਪਹੁੰਚ ਕੇ ਆਪਣਾ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਜ਼ਰੂਰ ਬਣਵਾਉਣ। ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ-ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ। ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।