
- ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ
ਫਤਿਹਗੜ੍ਹ ਚੂੜੀਆਂ, 14 ਫਰਵਰੀ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਪਿੰਡ ਤਾਰਾਗੜ੍ਹ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਪਿੰਡਾਂ ਅੰਦਰ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ, ਇਸ ਬਾਬਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਰਪੰਚ ਬਲਵਿੰਦਰ ਕੌਰ ਤਾਰਾਗੜ੍ਹ, ਮੈਂਬਰ ਜਗਤਾਰ ਸਿੰਘ, ਮੈਂਬਰ ਪ੍ਰੀਤ ਮਹਿੰਦਰ ਸਿੰਘ, ਮੈਂਬਰ ਮਨਜੀਤ ਕੌਰ, ਮੈਂਬਰ ਨਰਿੰਦਰ ਸਿੰਘ, ਮੈਂਬਰ ਜਗੀਰ ਸਿੰਘ, ਮੈਂਬਰ ਪਰਮਜੀਤ ਕੌਰ, ਮੈਂਬਰ ਮਨਜੀਤ ਕੌਰ, ਬਲਜੀਤ ਸਿੰਘ, ਹਰਦੇਵ ਸਿੰਘ, ਬਿਕਰਮਜੀਤ ਸਿੰਘ, ਸੁਖਦੇਵ ਰਾਜ, ਸ਼ੁਬੇਗ ਸਿੰਘ, ਮਨਪ੍ਰੀਤ ਸਿੰਘ , ਡਾਕਟਰ ਕਰਮਜੀਤ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਗੁਰ ਬਿੰਦਰ ਸਿੰਘ, ਲਖਵਿੰਦਰ ਸਿੰਘ,ਅਜੀਤ ਸਿੰਘ, ਵਿਸ਼ਾਲ ਦਾਨਾ, ਯੋਗਰਾਜ ਸਿੰਘ ,ਸ਼ਮਸ਼ੇਰ ਸਿੰਘ, ਅਸ਼ੋਕ ਕੁਮਾਰ, ਮੁਖਤਾਰ ਸਿੰਘ, ਹਰਮਨ ਸਿੰਘ, ਸਤਨਾਮ ਸਿੰਘ ਰਾਜੂ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਯੂਥ ਪ੍ਰਧਾਨ ਗੁਰ ਬਿੰਦਰ ਸਿੰਘ ਕਾਦੀਆਂ, ਕਰਮਜੀਤ ਪੀਏ ,ਮਲਜਿੰਦਰ ਸਿੰਘ ਪੁਰੀਆ ,ਸਰਪੰਚ ਕੁਲਬੀਰ ਸਿੰਘ, ਗੁਰਦੇਵ ਸਿੰਘ ਔਜਲਾ, ਸੁਖਦੇਵ ਸਿੰਘ ਰਿੰਕੂ ,ਹਰਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ, ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।