ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਲੱਗੇ ਵਿਸ਼ੇਸ਼ ਕੈਂਪ

  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਫਤਿਹਗੜ੍ਹ ਚੂੜੀਆਂ (ਬਟਾਲਾ) , 15 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਆਪ ਦੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।  ਚੇਅਰਮੈਨ ਪਨੂੰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।