ਲੋਕ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਚੋਣ ਅਫਸਰ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਵਿਸ਼ੇਸ ਮੀਟਿੰਗ

  • ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂੰ

ਤਰਨ ਤਾਰਨ, 17 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮੈਰਿਜ ਪੈਲਸ ਮਾਲਕਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ  ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲਸ ਮਾਲਕਾਂ ਹਦਾਇਤ ਕੀਤੀ ਕਿ ਉਹਨਾਂ ਦੇ ਮੈਰਿਜ ਪੈਲਸਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੀ ਕੋਈ ਕਾਰਵਾਈ ਨਾ ਹੋਵੇ। ਇਸ ਮੌਕੇ ਉਹਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਪ੍ਰਵਾਨਗੀ ਤੋਂ ਬਿਨ੍ਹਾਂ ਮੈਰਿਜ ਪੈਲਸ ਮਾਲਕ ਚੋਣਾਂ ਸਬੰਧੀ ਕੋਈ ਮੀਟਿੰਗ ਜਾਂ ਇਕੱਠ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਪਾਰਟੀ ਵੱਲੋਂ ਲੋਕਾਂ ਵਿੱਚ ਕਿਸੇ ਕਿਸਮ ਦੇ ਸਮਾਨ ਜਿਵੇਂ ਕਣਕ, ਕੱਪੜੇ, ਨਕਦ ਪੈਸਿਆਂ ਦੀ ਵੰਡ ਕਰੇਗਾ।ਉਹਨਾਂ ਕਿਹਾ ਕਿ ਸਰਕਾਰ ਵੱਲੋ ਚੋਣਾਂ ਸਬੰਧੀ ਡਰਾਈ ਡੇ ਘੋਸਿ਼ਤ ਕੀਤੀਆਂ ਜਾਣ ਵਾਲੀਆਂ ਮਿਤੀਆਂ ਨੂੰ ਪ੍ਰਾਈਵੇਟ ਪੈਲਸਾਂ, ਹੋਟਲਾਂ ਵਿੱਚ ਹੋਣ ਵਾਲੇ ਸਮਾਗਮਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਡਰਾਈ ਡੇ ਮਨਾਇਆ ਜਾਵੇਗਾ।ਵੋਟਾਂ ਵਾਲੇ ਦਿਨ ਅਤੇ ਚੋਣ ਕਮਿਸ਼ਨ ਵੱਲੋਂ ਡਰਾਈ ਡੇ ਘੋਸਿ਼ਤ ਕੀਤੀਆਂ ਜਾਣ ਵਾਲੀਆਂ ਮਿਤੀਆਂ ਨੂੰ ਸਰਾਬ ਦੇ ਠੇਕੇ, ਦੁਕਾਨਾਂ, ਪੱਬ, ਪ੍ਰਾਈਵੇਟ ਪੈਲਸਾਂ, ਹੋਟਲਾਂ ਵਿੱਚ ਹੋਣ ਵਾਲੇ ਸਮਾਗਮਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਨਹੀਂ ਕੀਤੀ ਜਾਵੇਗੀ ਅਤੇ ਉਕਤ ਮਿਤੀਆਂ ਨੂੰ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਆਦਿ ਬੰਦ ਰਹਿਣਗੀਆਂ। ਉਹਨਾਂ ਕਿਹਾ ਕਿ ਪ੍ਰਾਈਵੇਟ ਪੈਲਸਾਂ, ਹੋਟਲਾਂ ਦੇ ਮਾਲਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਕਤ ਮਿਤੀਆਂ ਨੂੰ ਕੀਤੇ ਜਾਣ ਵਾਲੇ ਸਮਾਗਮਾਂ ਦੀ ਅਗੇਤੀ ਮਨਜ਼ੂਰੀ ਤੋਂ ਬਿਨਾ ਕੋਈ ਵੀ ਪ੍ਰਾਈਵੇਟ ਸਮਾਗਮ ਨਾ ਕੀਤਾ ਜਾਵੇ।ਜੇਕਰ ਕਿਸੇ ਵਿਅਕਤੀ ਵੱਲੋਂ ਇਸ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਉਸ ਦੇ ਖਿਲਾਫ ਚੋਣ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।