
ਬਟਾਲਾ, 14 ਫਰਵਰੀ 2025 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਵਿਦਿਆਰਥੀ ਅੱਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਪੁਹੰਚੇ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਘੱਲੂਘਾਰਾ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੇਖੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਨੇ ਦੱਸਿਆ ਕਿ ਇਥੇ ਰੋਜਾਨਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਇਸ ਮਹਾਨ ਅਸਥਾਨ ’ਤੇ ਆਉਂਦੇ ਹਨ। ਇਥੇ ਵਿਦਿਆਰਥੀਆਂ ਨੂੰ ਅਮੀਰ ਵਿਰਸੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ 1746 ਦੇ ਇਤਿਾਹਸ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਵੀ ਦਿਖਾਈ ਜਾਂਦੀ ਹੈ। ਉਨਾਂ ਅੱਗੇ ਦੱਸਿਆ ਕਿ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਜ਼ਿਲ੍ਹਾ ਪ੍ਰਸ਼ਸਾਨ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹੋਮ ਥੀਏਟਰ, ਲਾਇਬ੍ਰੇਰੀ ਅਤੇ ਸਾਰਾਗੜ੍ਹੀ ਸ਼ਹੀਦਾਂ ਦੀ ਗੈਲਰੀ ਸਥਾਪਤ ਕੀਤੀ ਗਈ ਹੈ।