ਸੰਤੁਲਨ ਵਿਗੜਨ ਕਾਰਨ ਸਵਿਫਟ ਕਾਰ ਦਰੱਖਤ ਨਾਲ ਟਕਰਾਈ; ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਬਟਾਲਾ, 02 ਅਪ੍ਰੈਲ : ਪਿੰਡ ਖੁਸ਼ੀਪੁਰ ਅੱਡੇ ਨੇੜੇ ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇੱਕ ਹੋਰ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਗਟ ਸਿੰਘ (37) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਅਤੇ ਮਨਦੀਪ ਸਿੰਘ (27) ਪੁੱਤਰ ਨਾਜਰ ਸਿੰਘ ਵਾਸੀ ਚੌਂਤਾਂ ਪਿੰਡ ਕਮਾਲਪੁਰ ਤੋਂ ਵਾਪਸ ਆਪਣੇ ਪਿੰਡ ਖਾਨਫੱਤਾ ਜਾ ਰਹੇ ਸਨ, ਕਿ ਕਲਾਨੌਰ ਤੋਂ ਬਟਾਲਾ ਮਾਰਗ 'ਤੇ ਪਿੰਡ ਖੁਸ਼ੀਪੁਰ ਨੇੜੇ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ।