ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ

  • ਛੇਤੀ ਹੀ ਪੈਟਰੋਲ ਪੰਪਾਂ ਉੱਤੇ ਡੀਜਲ ਅਤੇ ਪੈਟਰੋਲ ਆਮ ਵਾਂਗ ਮਿਲਣ ਲੱਗੇਗਾ
  • ਖੁਰਾਕ ਤੇ ਸਪਲਾਈ ਵਿਭਾਗ ਨੂੰ ਕਾਲਾਬਾਜ਼ਾਰੀ ਤੇ ਨਜ਼ਰ ਰੱਖਣ ਦੇ ਦਿੱਤੇ ਆਦੇਸ਼

ਅੰਮ੍ਰਿਤਸਰ 2 ਜਨਵਰੀ : ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਆਦੇਸ਼  ਵੀ ਦਿੱਤੇ ਹਨ ਤਾਂ ਕਿ ਕੋਈ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜਾਰੀ ਨਾ ਕਰੇ। ਉਨਾਂ ਦੱਸਿਆ ਕਿ ਜਲੰਧਰ ਵਿਖੇ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਜਲਦ ਹੀ ਪਟ੍ਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ। ਸ੍ਰੀ ਥੋਰੀ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਅਤੇ  ਜਲਦੀ ਹੀ ਲੋਕਾਂ ਨੂੰ ਆਮ ਵਾਂਗ ਪਟ੍ਰੋਲ ਅਤੇ ਡੀਜ਼ਲ ਮਿਲਣਾ ਸ਼ੁਰੂ ਹੋ ਜਾਵੇਗਾ।