ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ : ਪ੍ਰਤਾਪ ਬਾਜਵਾ

ਗੁਰਦਾਸਪੁਰ, 15 ਸਤੰਬਰ 2024 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਸ਼ਹਿਰ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਨਾਂ ਨੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਕੁਮਾਰ ਕਾਲੇ ਸ਼ਾਹ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਦਾਇਤ ਕੀਤੀ ਕਿ ਆਉਣ ਵਾਲੀਆਂ ਸਰਪੰਚੀ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਰਕਰ ਤਿਆਰ ਰਹਿਣ ।ਕਿਸੇ ਵੀ ਵਰਕਰ ਦੇ ਕਾਗਜ਼ ਰੱਦ ਨਹੀਂ ਹੋਣ ਦਿੱਤੇ ਜਾਣਗੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਲਗਾਤਾਰ ਹੱਤਿਆਵਾਂ, ਫਿਰੋਤੀਆਂ ਮੰਗਣ ਤੇ ਲੁੱਟ ਦੀਆਂ ਘਟਨਾਵਾਂ ਦੇ ਵਿੱਚ ਵਾਧਾ ਹੋ ਰਿਹਾ ਹੈ। ਪੰਜਾਬ ਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ।  ਉਹਨਾਂ ਨੇ ਕਿਹਾ ਕਿ ਹਰਿਆਣਾ ਚੋਣਾਂ ਦੇ ਵਿੱਚ ਜੋ ਉਹਨਾਂ ਨੂੰ ਪਾਰਟੀ ਵੱਲੋਂ  ਅਹਿਮ ਜਿੰਮੇਵਾਰੀ ਦਿੱਤੀ ਗਈ ਹੈ ਅਗਲੇ ਦਿਨਾਂ ਦੇ ਵਿੱਚ ਉਸ ਨੂੰ ਨਿਭਾਉਣਗੇ।ਪ੍ਰਤਾਪ ਬਾਜਵਾ ਨੇ ਇਹ ਵੀ ਐਲਾਨ ਕੀਤਾ ਕਿ ਪਹਿਲਾਂ ਹਿਮਾਚਲ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਸੀ ਹੁਣ ਉਸ ਦੇ ਬਾਅਦ ਹਰਿਆਣੇ ਦੀ ਵਾਰੀ ਹੈ ਹਰਿਆਣਾ ਵਿੱਚ ਵੀ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ।