ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈਡਿਪਟੀ ਕਮਿਸ਼ਨਰ

  • ਪਿਛਲੇ ਸਾਲ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਅਧੀਨ 638 ਏਕੜ ਰਕਬਾ ਵਧਿਆ
  • ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ
  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਤਰਨ ਤਾਰਨ, 24 ਜੂਨ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐਸ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਤਰਨਤਾਰਨਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਬਲਾਕ ਖੇਤੀਬਾੜੀ ਅਫਸਰ ਪੱਟੀ ਸ਼੍ਰੀ ਭੁਪਿੰਦਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਸ਼੍ਰੀ ਤਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਗੁਰਬੀਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਸ਼੍ਰੀ ਕਰਨਦੀਪ ਭਗਤ, ਸਬ-ਡਵੀਜ਼ਨ ਭੂਮੀ ਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ, ਜੰਗਲਾਤ ਅਫਸਰ ਸ਼੍ਰੀ ਮਨਜਿੰਦਰ ਸਿੰਘ ਨੇ ਭਾਗ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੂੰ ਆਪਣੇ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਬਲਾਕ ਖੇਤੀਬਾੜੀ ਅਫਸਰ, ਪੱਟੀ ਸ਼੍ਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਪਾਣੀ, ਸਮੇਂ ਅਤੇ ਲੇਬਰ ਦੀ ਬਚਤ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ।ਸਾਲ 2023 ਵਿੱਚ ਜ਼ਿਲਾ ਤਰਨਤਾਰਨ ਵਿੱਚ 1760 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਪਰ ਸਾਲ 2024 ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ ਅਤੇ ਪਿਛਲੇ ਸਾਲ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਅਧੀਨ 638 ਏਕੜ ਰਕਬਾ ਵਧਿਆ ਹੈ।ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।ਇਸ ਲਈ ਵਿਭਾਗ ਵਲੋਂ ਜ਼ਿਲੇ ਦੇ ਹਰੇਕ ਪਿੰਡ ਵਿੱਚ ਤਸਦੀਕੀ ਅਫਸਰ (ਵੈਰੀਫਾਈਰ ਅਫਸਰ) ਲਗਾਏ ਗਏ ਹਨ।ਜਿੰਨ੍ਹਾਂ  ਵੱਲੋਂ ਪਹਿਲ਼ੀ ਅਤੇ ਦੂਜੀ ਤਸਦੀਕ ਕਰਨ ਉਪਰੰਤ ਹੀ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਦੇ ਯੋਗ ਹੋਣਗੇ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਵਿਭਾਗ ਵਲੋਂ ਕੀਤੀ ਜਾ ਰਹੀ ਪਲਾਂਟੇਸ਼ਨ ਬਾਰੇ ਪ੍ਰਗਤੀ ਰਿਪੋਰਟ ਦੱਸੀ ।ਡਿਪਟੀ ਡਾਇਰੈਕਟਰ ਡੇਅਰੀ, ਤਰਨਤਾਰਨ ਨੇ ਵਿਭਾਗ ਵਲੋਂ ਲਗਾਏ ਜਾ ਰਹੇ ਦੁੱਧ ਉਤਪਾਦਕ ਟਰੇਨਿੰਗ ਕੈਂਪਾਂ, ਦੁੱਧ ਟੈਸਟਿੰਗ ਬਾਰੇ ਪ੍ਰਗਤੀ ਰਿਪੋਰਟ ਪੇਸ਼ ਕੀਤੀ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਪਸ਼ੂਆਂ ਦੀ ਕੀਤੀ ਜਾ ਰਹੀ ਵੈਕਸੀਨੇਸ਼ਨ, ਪਸ਼ੂ ਭਲਾਈ ਕੈਂਪਾਂ ਦੀ ਪ੍ਰਗਤੀ ਰਿਪੋਰਟ ਹਾਊਸ ਨੂੰ ਦੱਸੀ ਗਈ।ਇਸੇ ਤਰਾਂ੍ਹ ਹੀ ਸਹਾਇਕ ਡਾਇਰੈਕਟਰ ਮੱਛੀ ਪਾਲਣ, ਸਬ ਡਵੀਜ਼ਨ ਭੂਮੀ ਰੱਖਿਆ ਅਫਸਰ, ਤਰਨਤਾਰਨ ਨੇ ਆਪਣੇ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਦੌਰਾਨ ਜਾਣੂ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਟੀਚੇ ਅਨੁਸਾਰ ਆਪਣੇ ਸਾਰੇ ਕੰਮ ਮੁਕਮੰਲ ਕਰ ਲਏ ਜਾਣ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਾਇਆ ਜਾਵੇ ।