ਪੀਜੀਆਰਐੱਸ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ

  • ਦਫ਼ਤਰ ਵਿੱਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਵੀ ਦਾ ਕੀਤਾ ਜਾਵੇ ਜਲਦ ਤੋਂ ਜਲਦ ਨਿਪਟਾਰਾ

ਤਰਨ ਤਾਰਨ, 24 ਜੂਨ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਪੀ. ਜੀ. ਆਰ. ਐੱਸ. ਪੋਰਟਲ ‘ਤੇ ਆਈਆਂ ਸਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ ਅਤੇ ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਨਵਜੋਤ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਕਿ ਹਰੇਕ ਸ਼ਿਕਾਇਤ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਸ਼ਿਕਾਇਤਕਰਤਾ ਦੀ ਮੁਸ਼ਕਿਲ ਦਾ ਨਿਯਮਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਢੁਕਵਾਂ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਵੱਲੋਂ ਨਿਰਧਾਰਤ ਸਮੇਂ ਤੋਂ ਜਿਆਦਾ ਸਮੇਂ ਲਈ ਸ਼ਿਕਾਇਤ ਬਕਾਇਆ ਰਹੇਗੀ ਤਾਂ ਉਸ ਖਿਲਾਫ ਸ਼ਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਯਮਤ ਤੌਰ ‘ਤੇ ਇਸ ਸਬੰਧੀ ਸਮੀਖਿਆ ਕੀਤੀ ਜਾਵੇਗੀ ਅਤੇ ਕਿਸੇ ਵੀ ਪੱਧਰ ‘ਤੇ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਦਫ਼ਤਰ ਵਿੱਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਵੀ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।