ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 22 ਅਗਸਤ 2024 : ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ‌ ਟ੍ਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਅੱਜ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏ.ਐੱਸ.ਆਈ. ਜਸਵਿੰਦਰ ਸਿੰਘ ਏ.ਐੱਸ.ਆਈ. ਸੁਭਾਸ਼ ਚੰਦਰ ਏ.ਐੱਸ.ਆਈ ਅਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੂੰ ਰੋਡ ਲਾਈਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਜਾਗਰੂਕ ਕੀਤਾ ਗਿਆ। ਏ.ਐੱਸ.ਆਈ. ਜਸਵਿੰਦਰ ਸਿੰਘ ਨੇ 16 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਬਣਨ ਵਾਲੇ ਡਰਾਈਵਿੰਗ ਲਾਇਸੰਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਐਕਸੀਡੈਂਟ ਪੀੜਤ ਵਿਅਕਤੀਆਂ ਦੀ ਮਦਦ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਹੈਲਪ ਲਾਈਨ ਨੰਬਰ 112 ਤੇ1930 ਬਾਰੇ ਜਾਣਕਾਰੀ ਦਿੱਤੀ ਗਈ। ਗੁਰਦਾਸਪੁਰ ਪੁਲਿਸ ਵੱਲੋਂ ਸ਼ਹਿਰ ਦੇ ਸਿਟੀ ਏਰੀਆ ਵਿਚ ਵੱਖ-‌ਵੱਖ‌ ਥਾਵਾਂ 'ਤੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਨਾ ਕਰਨ ਬਾਰੇ ਜਾਗਰੂਕਤਾ ਫਲੈਕਸ ਬੋਰਡ ਵੀ ਲਗਾਏ ਗਏ।