ਆਰਮੀ ਦੀ ਭਰਤੀ ਲਈ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਟਰੇਨਿੰਗ ਕੈਂਪ ਸ਼ੁਰੂ ਹੋਇਆ 

ਗੁਰਦਾਸਪੁਰ, 16 ਫਰਵਰੀ : ਰਿਕਰੂਟਿੰਗ ਆਫਿਸ ਹੈੱਡਕੁਆਟਰ, ਜਲੰਧਰ ਵੱਲੋਂ ਦੱਸਿਆ ਗਿਆ ਹੈ ਕਿ ਆਰਮੀ ਦੀ ਭਰਤੀ ਸਾਲ 2024-25 ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 13 ਫਰਨਰੀ 2024 ਤੋਂ ਸ਼ੁਰੂ ਹੋ ਗਈ ਹੈ ਜੋ ਕਿ 22 ਮਾਰਚ 2024 ਤੱਕ ਜਾਰੀ ਰਹੇਗੀ ਅਤੇ ਸੀ.ਈ.ਈ. ਟੈਸਟ ਦੀ ਮਿਤੀ 22 ਅਪ੍ਰੈਲ 2024 ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਉਪਰੋਕਤ ਆਰਮੀ ਦੀ ਭਰਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸੈਨਿਕ ਭਲਾਈ ਦਫਤਰ ਵੱਲੋਂ ਖਾਸ ਕਰਕੇ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੇ ਬੱਚਿਆਂ ਲਈ ਜਿਸ ਵਿੱਚ ਸਿਵਲੀਅਨ ਦੇ ਬੱਚੇ ਵੀ ਹਿੱਸਾ ਲੈ ਸਕਦੇ ਹਨ ਨੂੰ ਭਰਤੀ ਲਈ ਤਿਆਰ ਕਰਨ ਹਿੱਤ ਟ੍ਰੇਨਿੰਗ ਕੇਡਰ ਸੁਰੂ ਕੀਤਾ ਗਿਆ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸਰੀਰਿਕ ਫਿਟਨੈਸ ਦੇ ਨਾਲ ਲਿਖਤੀ ਪ੍ਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ। ਜਿਸ ਦੇ ਲਈ ਸਰਕਾਰ ਵੱਲੋਂ ਉੱਚ ਦਰਜੇ ਦਾ ਸਟਾਫ ਮੁਹੱਈਆ ਕਰਵਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਰਜਿਸਟ੍ਰੇਸ਼ਨ ਕਰਵਾਕੇ ਟ੍ਰੇਨਿੰਗ ਹਾਸਲ ਕਰ ਸਕਦੇ ਹਨ। ਕਿਸੇ ਵੀ ਜਾਣਕਾਰੀ ਲਈ ਮੋਬਾਇਲ ਨੰਬਰ 9915941948 `ਤੇ ਸੰਪਰਕ ਕੀਤਾ ਜਾ ਸਕਦਾ ਹੈ।