ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਦੀ ਮੌਤ

ਬਟਾਲਾ, 19 ਫਰਵਰੀ : ਬਟਾਲਾ ਦੇ ਨੇੜਲੇ ਪਿੰਡ ਘੁਮਾਣ ਵਿਖੇ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ (45), ਜਸ਼ਨਪ੍ਰੀਤ ਕੌਰ (20) ਵਜੋਂ ਹੋਈ ਹੈ, ਦੋਵੇਂ ਮ੍ਰਿਤਕ ਰਿਸ਼ਤੇ ‘ਚ ਮਾਸੀ – ਭਾਣਜਾ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਲਿਆਂਦਾ ਗਿਆ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਿਵਿਲ ਹਸਪਤਾਲ ਬਟਾਲਾ ਦੇ ਡਾਕਟਰ ਨੇ ਹਾਦਸੇ ਬਾਰੇ ਦਸਦੇ ਹੋਏ ਕਿਹਾ ਕਿ ਕਸਬਾ ਘੁਮਾਣ ਵਿਖੇ ਅੰਮ੍ਰਿਤਸਰ ਤੋਂ ਤੇਜ਼ ਰਫਤਾਰ ਆ ਰਹੀ ਨਿੱਜੀ ਕੰਪਨੀ ਦੀ ਬੱਸ ਦਾ ਬੈਲੈਂਸ ਵਿਗੜਨ ਕਾਰਨ ਘੁਮਾਣ ਤੋਂ ਆ ਰਹੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਮੋਟਰ ਸਾਇਕਲ ਸਵਾਰ ਪਰਮਜੀਤ ਕੌਰ ਅਤੇ ਜਸ਼ਨਪ੍ਰੀਤ ਸਿੰਘ ਮੌਤ ਹੋ ਗਈ ।