
- ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਨਵੇਂ ਮਿਆਰ ਕਾਇਮ ਕਰਨ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
- 11 ਅਪ੍ਰੈਲ ਨੂੰ ਵੀ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ
ਬਟਾਲਾ, 9 ਅਪ੍ਰੈਲ 2025 : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਅੱਜ ਜਿਲ੍ਹੇ ਦੇ 23 ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 4 ਕਰੋੜ 16 ਲੱਖ 3432 ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ।ਇਨ੍ਹਾਂ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ’ਤੇ ਸਮਾਰਟ ਕਲਾਸ ਰੂਮਜ਼, ਚਾਰਦਿਵਾਰੀ, ਕਲੱਸਟਰ ਰੂਮ, ਪਖਾਨੇ ਆਦਿ ਦੇ ਕੰਮ ਸ਼ਾਮਲ ਹਨ। ਇਸੇ ਮੁਹਿੰਮ ਤਹਿਤ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸਕੂਲ ਆਫ ਐੱਮੀਨੈੱਸ' ਧਰਮਪੁਰਾ ਕਾਲੋਨੀ ਦੇ ਬਲਾਕ ਦਾ ਉਦਘਾਟਨ ਕਰਨ ਸਮੇਤ ਸਰਕਾਰੀ ਮਿਡਲ ਸਕੂਲ ਕੈਂਪ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਕੁੁੜੀਆਂ) ਅਤੇ (ਲੜਕੇ) ਕੈਂਪ ਬਟਾਲਾ ਵਿਖੇ 2 ਕਰੋੜ 45 ਲੱਖ 28200 ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ।ਇਸ ਵਿੱਚ ਸਕੂਲ ਆਫ ਐੱਮੀਨੈੱਸ' ਧਰਮਪੁਰਾ ਕਾਲੋਨੀ ਦੇ ਵਿਕਾਸ ਲਈ 1 ਕਰੋੜ 9 ਲੱਖ 49200 ਰੁਪਏ ਖਰਚ ਕੀਤੇ ਗਏ ਹਨ। ਇੱਥੇ ਅਤਿ-ਆਧੁਨਿਕ ‘ਸਕੂਲ ਆਫ ਐਮੀਨੈਂਸ’ ਦਾ ਨਵਾਂ ਬਲਾਕ, ਜਿਸ ਵਿੱਚ ਨਵੇਂ 10 ਕਲਾਸ ਰੂਮ, ਚਾਰਦੀਵਾਰੀ ਅਤੇ ਵਾਸ਼ਰੂਮ ਆਦਿ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।” ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕਰਵਾਏ ਵਿਕਾਸ ਕੰਮਾਂ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਇਸ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ਾਂ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਤੇ ਵਿਦਿਆਰਥੀਆਂ ਲਈ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਸੂਬਾ ਦੇਸ਼ ਭਰ ਵਿੱਚ ਸਿੱਖਿਆ ਦਾ ਮਾਡਲ ਬਣ ਕੇ ਉੱਭਰ ਰਿਹਾ ਹੈ। ਇਸੇ ਤਰ੍ਹਾਂ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਘੇ, ਖੋਖੇਵਾਲ ਮੰਡ, ਮਾੜੀਆਂ ਬੁੱਚੀਆਂ ਤੇ ਸਮਰਾਏ ਅਤੇ ਸਰਕਾਰੀ ਹਾਈ ਸਕੂਲ ਬੋਲ ਬਾਘੇ ਵਿਖੇ 43 ਲੱਖ 3200 ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸੇ ਤਰ੍ਹਾਂ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਘਣੀਏ ਕੇ ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪਰਾਈਵੇਟ ਸਕੂਲਾਂ ਦੀ ਤਰਜ ਤੇ ਸਹੂਲਤਾਂ ਮਿਲ ਰਹੀਆਂ ਹਨ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸਕੂਲ ਆਫ ਐੱਮੀਨੈੱਸ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਥੇ ਅਤਿ ਆਧੁਨਿਕ ਸਹੂਲਤਾਂ ਅਤੇ ਪੜਾਈ ਲਈ ਸ਼ਾਨਦਾਰ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਰਾਜੇਸ਼ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੋਰ, ਜ਼ਿਲ੍ਹਾ ਸਿੱਖਿਆ ਅਫਸਰ(ਐ) ਗੁਰਦਾਸਪੁਰ, ਅਨਿਲ ਸ਼ਰਮਾ ਡਿਪਟੀ ਡੀਈਓ (ਐ), ਲਖਵਿੰਦਰ ਸਿੰਘ ਬੀਪੀਈਓ, ਪਿ੍ਰੰਸੀਪਲ ਸੁੁਨੀਤਾ ਸ਼ਰਮਾ, ਸਾਬਕਾ ਪਿ੍ਰੰਸੀਪਲ ਬਲਵਿੰਦਰ ਕੋਰ, ਪਿ੍ਰੰਸੀਪਲ ਮਨਜੀਤ ਸਿੰਘ, ਲੈਕਚਰਾਰ ਹਰਪ੍ਰੀਤ ਸਿੰਘ ਭੱਟੀ, ਪਿ੍ਰੰਸੀਪਲ ਰਣਜੀਤ ਕੋਰ, ਹੈੱਡ ਟੀਚਰ ਰਵਿੰਦਰ ਕੁਮਾਰ, ਰਣਜੀਤ ਸਿੰਘ, ਬਲਬੀਰ ਸਿੰਘ ਬਿੱਟੂ, ਨਵਦੀਪ ਸਿੰਘ ਪਨੇਸਰ, ਗਗਨਦੀਪ ਸਿੰਘ, ਗਗਨਜੀਤ ਸਿੰਘ, ਮਨਦੀਪ ਸਿੰਘ, ਹਨੀ ਚੌਹਾਨ, ਵਰੁਣ ਜੀ, ਗੁਰਮੀਤ ਸਿੰਘ ਭੋਮਾ, ਇਕਬਾਲ ਸਿੰਘ ਸਮਰਾ, ਮਾਸਟਰ ਬਲਦੇਵ ਸਿੰਘ, ਗੁਰਜੀਤ ਸਿੰਘ,ਅਵਤਾਰ ਸਿੰਘ ਕਲਸੀ, ਮਾਸਟਰ ਤਿਲਕ ਰਾਜ, ਮਾਸਟਰ ਜੋਗਿੰਦਰ ਸਿੰਘ, ਮਨਜੀਤ ਸਿੰਘ ਬਮਰਾਹ, ਪਰਦੀਪ ਕੁਮਾਰ, ਜਸਪਾਲ ਸਿੰਘ ਸਮੇਤ ਸਕੂਲਾਂ ਦਾ ਸਟਾਫ ਮੌਜੂਦ ਸੀ।