ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਡਰ ਟਰਾਈਲ ਰਵੀਊ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੀਟਿੰਗ  

ਤਰਨ ਤਾਰਨ, 19 ਫਰਵਰੀ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰਵੀਊਂ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸੰਦੀਪ ਕੁਮਾਰ, ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ੍ਰੀ ਅਸ਼ਵਨੀ ਕਪੂਰ, ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ, ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮਿਸ. ਸ਼ੀਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਸ਼੍ਰੀ ਗੁਰਚਰਨ ਸਿੰਘ ਧਾਲੀਵਾਲ, ਸੁਪਰਡੈਂਟ, ਸੈਂਟਰਲ ਜੇਲ ਸ਼੍ਰੀ ਗੋਇੰਦਵਾਲ ਸਾਹਿਬ, ਸ਼੍ਰੀ ਜਤਿੰਦਰਪਾਲ ਸਿੰਘ, ਡਿਪਟੀ ਸੁਪਰਡੈਂਟ, ਸਬ-ਜੇਲ ਪੱਟੀ ਅਤੇ ਕਮੇਟੀ ਮੈਂਬਰ ਹਾਜ਼ਰ ਸਨ। ਇਸ ਮੀਟਿੰਗ ਵਿੱਚ ਅੰਡਰ ਟਰਾਈਲ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਜੀ ਨੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਕਿਹਾ ਜਿਹੜੇ ਹਵਾਲਾਤੀ ਘੱਟ ਸੰਗੀਨ ਅਪਰਾਂਧਾਂ ਵਿੱਚ (Criminal Compoundable offence ) ਵਿੱਚ ਜੇਲ੍ਹਾ ਵਿੱਚ ਬੰਦ ਹਨ ਉਹਨਾਂ ਦੇ ਕੇਸਾਂ ਦਾ ਨਿਪਟਾਰਾ ਕੈਂਪ ਕੋਰਟ ਵਿੱਚ ਕਰਨ ਲਈ ਨਿਰਦੇਸ਼ ਦਿੱਤੇ ਗਏ ਇਸ ਤੋਂ ਇਲਾਵਾ ਪਿਛਲੇ ਤਿੰਨ ਮਹੀਨਿਆਂ (ਅਕਤੂਬਰ, ਨਵੰਬਰ ਅਤੇ ਦਸਬੰਰ) ਵਿੱਚ 246 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆਂ ਕਰਵਾਏ ਗਏ ਸਨ। ਉਨ੍ਹਾਂ ਨੂੰ ਕੌਂਸਲ ਫੀਸ ਦੇਣ ਦੀ ਮੰਜੂਰੀ ਇਸ ਮੀਟਿੰਗ ਵਿੱਚ ਦਿੱਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ। ਇਸ ਤੋਂ ਇਲਾਵਾ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ। ਅੰਤ ਵਿੱਚ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਜੀ ਨੇ ਦੱਸਿਆ ਕਿ ਕਿਵੇਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਇਆ ਜਾ ਸਕਦਾ ਹੈ। ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।