ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਵੱਖ ਵੱਖ ਸਰਕਾਰੀ ਸੇਵਾਵਾਂ-ਚੇਅਰਮੈਨ ਪਨੂੰ

  • ਚੇਅਰਮੈਨ ਪਨੂੰ ਨੇ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਦਾ ਲਾਭ ਲੈਣ ਦੀ ਕੀਤੀ ਅਪੀਲ

ਫਤਿਹਗੜ੍ਹ ਚੂੜੀਆਂ, 14 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਲਾਭ ਪੁਜਦਾ ਕਰ ਰਹੇ ਹਨ, ਇਸ ਲਈ ਲੋਕਾਂ ਨੂੰ ਇਨ੍ਹਾਂ ਵਿਸ਼ੇਸ਼ ਕੈਪਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਪ੍ਰਗਟਾਵਾ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਨੇ ਆਪਣੇ ਅਲੀਵਾਲ ਦਫਤਰ ਵਿੱਚ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਤੁਹਾਡੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਜੋ ਪਿੰਡਾਂ/ਵਾਰਡਾਂ ਵਿੱਚ ਕੈਂਪ ਲਾਏ ਜਾ ਰਹੇ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਕੈਂਪ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਸ ਕੈਂਪ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ 44 ਸਹੂਲਤਾਂ ਦਾ ਲਾਭ, ਬਿਨਾਂ ਕਿਸੇ ਖੱਜਲ ਖੁਆਰੀ ਤੋਂ ਆਪਣੇ ਪਿੰਡਾਂ ਵਿੱਚ ਲੈ ਸਕਣ। ਇਸ ਮੌਕੇ ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ,  ਜਸਪਾਲ ਨੱਤ, ਹਰਦੀਪ ਸਿੰਘ, ਲਖਵਿੰਦਰ ਸਿੰਘ ਸੰਘੇੜਾ, ਦਵਿੰਦਰ ਸਿੰਘ, ਕੈਪਟਨ ਸੁਰਜਨ ਸਿੰਘ, ਪਰਮਜੀਤ ਸਿੰਘ, ਸੈਅਮਲ ਗਿੱਲ, ਲਖਵਿੰਦਰ ਸਿੰਘ ਬੱਲ, ਡਾਕਟਰ ਅਨੂਪ ਸਿੰਘ, ਮਲਜਿੰਦਰ ਸਿੰਘ, ਹਰਦੀਪ ਸਿੰਘ ਦਮੋਦਰ, ਜਗਜੀਤ ਸਿੰਘ,  ਰਜਿੰਦਰ ਸਿੰਘ, ਮੇਜਰ ਸਿੰਘ ਤੇ ਜਸਬੀਰ ਸਿੰਘ ਮੌਜੂਦ ਸਨ।