ਅਸੀਂ ਖੁਸ਼ਕਿਸਮਤ ਹਾਂ, ਸਾਡੀ ਸਰਕਾਰ ਨੂੰ ਰਾਮ ਤੀਰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ : ਸੁਖਬੀਰ ਬਾਦਲ

ਅੰਮ੍ਰਿਤਸਰ, 22 ਜਨਵਰੀ : ਅਯੋਧਿਆ ਵਿੱਚ ਅੱਜ ਰਾਮ ਮੰਦਿਰ ਦਾ ਉਦਘਾਟਨ ਹੋ ਰਿਹਾ ਹੈ ਜਿਸ ਦੇ ਚਲਦੇ ਦੇਸ਼ ਅੱਜ ਰਾਮ ਨਾਮ ਵਿੱਚ ਰੰਗਿਆ ਨਜ਼ਰ ਆ ਰਿਹਾ ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਵੀ ਸਾਬਕਾ ਕੈਬਨਟ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਅਨਿਲ ਜੋਸ਼ੀ ਵੱਲੋਂ ਲੰਗਰ ਲਗਾਇਆ ਗਿਆ। ਲੰਗਰ ਵਿੱਚ ਸ਼ਮੂਲੀਅਤ ਕਰਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਬੜਾ ਹੀ ਖੁਸ਼ੀ ਦਾ ਦਿਨ ਹੈ ਕਿ ਅੱਜ ਅਯੋਧਿਆ ਦੇ ਵਿੱਚ ਰਾਮ ਮੰਦਿਰ ਦਾ ਉਦਘਾਟਨ ਹੋਣ ਜਾ ਰਿਹਾ ਅਤੇ ਅਕਾਲੀ ਦਲ ਹਮੇਸ਼ਾ ਸਰਬੱਤ ਦੇ ਭਲੇ ਦੀ ਸੋਚ ਨੂੰ ਲੈ ਕੇ ਚੱਲਣ ਵਾਲੀ ਪਾਰਟੀ ਹੈ।  ਅਸੀਂ ਖੁਸ਼ ਨਸੀਬ ਹਾਂ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਸਰਕਾਰ ਵੇਲੇ ਵਾਲਮੀਕੀ ਤੀਰਥ ਰਾਮ ਤੀਰਥ ਦੀ ਸੇਵਾ ਕਰਨ ਦਾ ਉਹਨਾਂ ਨੂੰ ਮੌਕਾ ਮਿਲਿਆ। ਉਹਨਾਂ ਨੇ 300 ਕਰੋੜ ਰੁਪਏ ਦੀ ਲਾਗਤ ਦੇ ਨਾਲ ਰਾਮ ਤੀਰਥ ਸਭ ਵਾਲਮੀਕੀ ਤੀਰਥ ਬਣਾਇਆ ਸੀ।