ਖੇਡ ਮੰਤਰੀ ਮੀਤ ਹੇਅਰ ਦੇ ਪਿੰਡ ਕੁਰੜ ਨੂੰ ਜਾਣ ਵਾਲੀ ਸੜਕ ਦਾ ਕੰਮ ਅੱਧ ਵਿਚਕਾਰ ਲਟਕਿਆ , ਲੋਕਾਂ ਵਿੱਚ ਭਾਰੀ ਰੋਸ

ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਿਛਲੀ ਕਾਗਰਸ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਵੱਡੀ ਪੱਧਰ ਤੇ ਕੀਤੀਆਂ ਕੋਸ਼ਿਸ਼ਾਂ ਸਦਕਾ ਮਨਜ਼ੂਰ ਕੀਤੀ ਵਿਧਾਨ ਸਭਾ ਹਲਕਾ ਮਹਿਲ ਕਲਾ ਦੇ ਪਿੰਡ  ਮਾਂਗੇਵਾਲ ਤੋ ਕੁਰੜ ਲਿੰਕ ਰੋਡ ਦਾ ਕੰਮ ਅੱਧ ਵਿਚਕਾਰ ਲਟਕਣ ਕਾਰਣ ਲੋਕਾਂ ਵਿੱਚ ਨਿਰਾਸਤਾ ਪਾਈ ਜਾ ਰਹੀ ਹੈ, ਜਿਸਦੇ ਚੱਲਦਿਆਂ ਲੋਕਾਂ ਨੂੰ ਆਉਣ ਜਾਣ ਵਿੱਚ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਿੰਡ ਮਾਂਗੇਵਾਲ ਦੇ ਮੋਹਤਬਰ ਆਗੂਆਂ ਨੇ ਸੜਕ ਦਾ ਕੰਮ ਤੁਰੰਤ ਸੁਰੂ ਕਰਵਾਉਣ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ।  ਲੋਕਾਂ ਨੇ ਰੋਸ ਜਾਹਰ ਕਰਦਿਆਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਹਲਕੇ ਅਤੇ ਪੰਜਾਬ ਦੇ ਨੌਜਵਾਨ ਖੇਡ ਮੰਤਰੀ ਮੀਤ ਹੇਅਰ ਦੇ ਪਿੰਡ ਨੂੰ ਜੋੜਨ ਵਾਲੀ  ਸੜਕ ਬਣਾਉਣ ਲਈ ਜਦ ਲੋਕ ਸੰਘਰਸ਼  ਕਰ ਰਹੇ ਹਨ ਤਾਂ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਕੀ ਆਸ ਰੱਖ ਸਕਦੇ ਹਨ। ਲੋਕਾਂ ਨੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੋ ਮੰਗ ਕੀਤੀ ਹੈ ਕਿ ਲੋਕਾਂ ਦੀ ਇਸ ਸਮੱਸਿਆ ਵੱਲ ਤੁਰੰਤ ਗੌਰ ਕਰਕੇ ਸੜਕ ਦਾ ਕੰਮ ਹਾੜੀ ਸੀਜਨ ਤੋ ਪਹਿਲਾਂ ਪੂਰਾ ਕਰਵਾਇਆ ਜਾਵੇ। ਇਸ ਮੌਕੇ ਮਾਨ ਦਲ ਦੇ ਆਗੂ ਇੰਦਰਜੀਤ ਸਿੰਘ ਮਾਂਗੇਵਾਲ, ਨਛੱਤਰ ਸਿੰਘ ਛੱਤਾਂ, ਸੇਠ ਚਰੰਜੀ ਲਾਲ, ਹਰਬੰਸ ਸਿੰਘ ਪੰਚ, ਬਲਵੀਰ ਸਿੰਘ, ਦਰਸ਼ਨ ਸਿੰਘ, ਮਨਾਗਰ ਸਿੰਘ , ਬਹਾਦੁਰ ਸਿੰਘ, ਚਰਨ ਸਿੰਘ, ਕਰਮ ਸਿੰਘ ਕਾਝਲਾ, ਜਥੇਦਾਰ ਦਰਸਨ ਸਿੰਘ, ਦੇਵ ਸਿੰਘ ਆਦਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ। ਕੀ ਕਹਿੰਦੇ ਹਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ-- ਜਦ ਇਸ ਸਬੰਧੀ ਹਲਕਾ ਮਹਿਲ ਕਲਾ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਉਹ ਅਤੇ ਆਪ ਸਰਕਾਰ ਲੋਕ ਸੇਵਾ ਨੂੰ ਸਮਰਪਿਤ ਹੈ, ਜਲਦੀ ਹੀ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਕਹਿ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। 

ਕੀ ਕਹਿਣਾ ਹੈ ਸਬੰਧਤ ਮਹਿਕਮੇ ਦਾ :
ਜਦ ਇਸ ਰੁਕੇ ਹੋਏ ਕੰਮ ਸਬੰਧੀ ਸੜਕ ਮਹਿਕਮੇ ਦੇ ਜੇ ਈ ਵਿਜੇ ਕੁਮਾਰ ਨਾਲ ਗੱਲ ਕੀਤੀ ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਕੋਈ ਦਿੱਕਤ ਨਹੀਂ ਸਗੋਂ ਠੇਕੇਦਾਰ ਖਦ ਇਸ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨਾ ਚਾਹੁੰਦਾ ਹੈ ਪਰ ਕੁਰੜ ਦੀ ਪੰਚਾਇਤ ਰਸਤਾ ਕਲੀਅਰ ਕਰਕੇ ਮਿੱਟੀ ਵਗੈਰਾ ਨਹੀਂ ਪਾਈ ਗਈ ਜਿਸ ਕਰਕੇ ਇਹ ਸਮੱਸਿਆ ਆਈ ਹੈ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਖਰੂਦ ਪਾਉਣੇ ਨੂੰ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ