ਘੱਲੂਘਾਰੇ ਦੇ ਜਖਮ ਹਮੇਸ਼ਾ ਸਿੱਖਾਂ ਦੇ ਮਨਾਂ ਵਿੱਚ ਹਰੇ ਰਹਿਣਗੇ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 3 ਜੂਨ : ਦੇਸ਼ ਭਰ ਦੀਆਂ ਸਿੱਖ ਸੰਗਤਾਂ ਵੱਲੋਂ ਜੂਨ 1984 ਘੱਲੂਘਾਰੇ ਨੂੰ ਲੈ ਕੇ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ, ਘੱਲੂਘਾਰੇ ਦੇ ਸ਼ਹੀਦਾਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਾਰ ਐਸਜੀਪੀਸੀ ਤੇ ਸੰਗਤਾਂ ਦੇ ਸਹਿਯੋਗ ਨਾਲ 40ਵਾਂ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ। ਉਹਨਾਂ ਕਿਹਾ ਕਿ ਭਾਵੇਂ 40 ਸਾਲ ਹੋ ਜਾਣ ਭਾਵੇਂ 400 ਸਾਲ ਹੋ ਜਾਣ ਘਲੂਘਾਰੇ ਦੇ ਜਖਮ ਹਮੇਸ਼ਾ ਸਿੱਖਾਂ ਦੇ ਮਨਾਂ ਵਿੱਚ ਰਿਸਦੇ ਰਹਿਣਗੇ ਉਹਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ 1 ਜੂਨ ਤੋਂ ਲੈ ਕੇ 6 ਜੂਨ ਤੱਕ ਜਿਹੜੇ ਦਿਨ ਹੈ ਉਹ ਸਿੱਖਾਂ ਲਈ ਬੜੇ ਹੀ ਅਸਹਿਨ ਕਿਉਂਕਿ ਭਾਰਤੀ ਹਕੂਮਤ ਨੇ ਇਹਨਾਂ ਦਿਨਾਂ ਵਿੱਚ ਹੀ ਸ਼੍ਰੀ ਦਰਬਾਰ ਸਾਹਿਬ ਦੇ ਉੱਪਰ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਜਦੋਂ ਸੰਗਤਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਵਾਸਤੇ ਇਕੱਠੀਆਂ ਹੋਈਆਂ ਸਨ ਤਾਂ ਉਦੋਂ ਹੀ ਸੰਗਤਾਂ ਦੇ ਉੱਪਰ ਹਮਲਾ ਹੋਇਆ ਸੀ। ਉਹਨਾਂ ਨੇ ਕਿਹਾ ਕਿ ਰਾਜਨੀਤਿਕ ਸੈਟਲਮੈਂਟ ਤੋਂ ਬਿਨਾਂ ਡੇਰਾ ਸਿਰਸਾ ਮੁਖੀ ਦੀ ਪਰੋਲ ਬਾਰ-ਬਾਰ ਨਹੀਂ ਹੋ ਸਕਦੀ ਬੰਦੀ ਸਿੰਘਾਂ ਦੇ ਮੁੱਦੇ ਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇੱਕ ਪਾਸੇ ਅਮਿਤ ਸ਼ਾਹ ਲੁਧਿਆਣੇ ਵਿਖੇ ਰੈਲੀ ਚ ਬੋਲ ਕੇ ਗਏ ਹਨ ਕਿ ਉਹ ਬੰਦੀ ਸਿੰਘਾਂ ਨੂੰ ਕਦੇ ਵੀ ਰਿਹਾ ਨਹੀਂ ਕਰਨਗੇ ਉਹਨਾਂ ਕਿਹਾ ਕਿ ਲੇਕਿਨ ਸਿੱਖ  ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ 40 ਸਾਲ ਜਾਂ 400 ਸਾਲ ਹੋ ਜਾਣ ਪਰ ਘੱਲੂਘਾਰੇ ਦੇ ਜਖਮ ਹਮੇਸ਼ਾ ਸਿੱਖਾਂ ਦੇ ਮਨਾਂ ਵਿੱਚ ਹਰੇ ਰਹਿਣਗੇ।  ਉਨ੍ਹਾਂ ਕਿਹਾ ਕਿ ਜੇ ਸਰਕਾਰ ਹੋਵੇ ਤਾਂ ਸਭ ਕੁਝ ਉਸਦੇ ਹੱਥ ਵਿੱਚ ਹੁੰਦਾ ਹੈ ਅਤੇ ਜਿਸਦਾ ਸਰਕਾਰ ਨਾਲ ਸਮਝੌਤਾ ਹੁੰਦਾ ਹੈ ਉਹ ਬਰੀ ਹੋ ਜਾਂਦਾ ਹੈ, ਪਰ ਜਿਸ ਦਾ ਸਰਕਾਰ ਨਾਲ ਸਮਝੌਤਾ ਨਹੀਂ ਹੁੰਦਾ ਉਹ ਜੇਲ੍ਹ ਵਿੱਚ ਰਹਿੰਦਾ ਹੈ। ਦੂਜੇ ਪਾਸੇ ਬੰਦੀ ਸਿੱਖ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਬੇਗੁਨਾਹਾਂ ਦੀ ਸਜ਼ਾ ਕੱਟ ਰਹੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਬੇਅੰਤ ਸਿੰਘ ਦੇ ਕਾਤਲਾਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ ਪਰ ਸਰਕਾਰ ਪ੍ਰਚਾਰ ਦੌਰਾਨ ਅਜਿਹੇ ਬਿਆਨ ਦਿੰਦੀ ਹੈ। ਉਨ੍ਹਾਂ ਨੇ ਯੂ.ਪੀ. 'ਚ ਗ੍ਰੰਥੀ ਸਿੰਘ ਦੀ ਧੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।