ਮਾਝਾ

ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ-ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼-ਵਿਧਾਇਕ ਸ਼ੈਰੀ ਕਲਸੀ
ਬਟਾਲਾ, 4 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਨਾਲ ਲੋਕ....
ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 4 ਮਾਰਚ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਵਾਸੀਆਂ ਨੂੰ ਮਿਲਕੇ ਉਨਾਂ ਦੀਆਂ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਤਹਿਤ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਕੋਸ਼ਿਸ ਰਹਿੰਦੀ ਹੈ ਕਿ ਹਲਕਾ ਵਾਸੀਆਂ ਨੂੰ ਮਿਲਕੇ ਉਨਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ....
ਭਾਈਚਾਰੇ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ : ਜੱਥੇਦਾਰ ਗਿਆਨੀ ਰਘਵੀਰ ਸਿੰਘ
ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਿਸ਼ੀਕੇਸ਼ ਵਿੱਚ ਇੱਕ ਸਿੱਖ ਤੇ ਹੋਏ ਹਮਲੇ ਦੀ ਕੀਤੀ ਨਿੰਦਾ ਅੰਮ੍ਰਿਤਸਰ, 03 ਮਾਰਚ 2025 : ਉੱਤਰਾਖੰਡ ਦੇ ਰਿਸ਼ੀੇਕੇਸ਼ ਵਿੱਚ ਇੱਕ ਸਿੱਖ ਵਪਾਰੀ ਦੀ ਕੀਤੀ ਗਈ ਕੁੱਟਮਾਰ ਅਤੇ ਉਸਦੀ ਪੱਗ ਉਤਾਰਨ ਤੇ ਕੇਸਾਂ ਦੀ ਬੇਅਦਬੀ ਦੀ ਘਟਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਇਸ ਹਮਲੇ ਨੂੰ ਦੇਸ਼ ਦੇ ਵੱਖ ਵੱਖ ਧਰਮਾਂ ਦੇ ਅਧਿਕਾਰਾਂ ਦੀ ਆਜ਼ਾਦੀ ਤੇ ਹਮਲਾ ਦੱਸਿਆ ਹੈ।....
ਸਿੱਖ ਵਪਾਰੀ ਦੀ ਕੁੱਟਮਾਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਨੋਟਿਸ, ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਦੋਸ਼ੀਆਂ ਖ਼ਿਲਾਫ਼ ਕਰੜੀ ਕਾਰਵਾਈ ਕਰੇ ਉੱਤਰਾਖੰਡ ਸਰਕਾਰ- ਕੁਲਵੰਤ ਸਿੰਘ ਮੰਨਣ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੇ ਮੱਦੇਨਜ਼ਰ, ਪਰਚੇ ’ਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਕੀਤੀਆਂ ਜਾਣ ਸ਼ਾਮਲ- ਸ. ਕੁਲਵੰਤ ਸਿੰਘ ਮੰਨਣ ਅੰਮ੍ਰਿਤਸਰ, 3 ਮਾਰਚ 2025 : ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ....
ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ, 1 ਗ੍ਰਿਫ਼ਤਾਰ
ਅੰਮ੍ਰਿਤਸਰ, 3 ਮਾਰਚ 2025 : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇਕ ਖੁਫ਼ੀਆ ਜਾਣਕਾਰੀ ਆਧਾਰਿਤ ਅਭਿਆਨ ਦੌਰਾਨ, ਨਸ਼ਾ ਤਸਕਰੀ ਅਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਹਿਲ ਉਰਫ਼ ਨੀਲਾ ਨੂੰ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਪਤਾ ਲੱਗਾ ਹੈ ਕਿ ਪੁਲਿਸ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ....
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਪੰਜ ਹਜ਼ਾਰ ਥਾਲੀਆਂ ਤੇ ਹੋਰ ਸਮਾਨ ਭੇਟ
ਅੰਮ੍ਰਿਤਸਰ, 3 ਮਾਰਚ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ ਦੇ ਕੇ ਸ਼ਰਧਾ ਪ੍ਰਗਟਾਈ ਗਈ। ਇਹ ਸੇਵਾ ਸ. ਲਵਪ੍ਰੀਤ ਸਿੰਘ ਤੇ ਸ. ਗਗਨਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ। ਸੇਵਕ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ....
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ. 3 ਦੇ ਬੂਥ ਨੰਬਰ 6 ਅਤੇ 7
ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ. ਸੀ. ਐਲ. ਦੇ ਦਫਤਰੀ ਕੰਪਲੈਕਸ ਵਿੱਚ 04 ਮਾਰਚ ਨੂੰ ਘੋਸ਼ਿਤ ਕੀਤੀ ਗਈ ਛੁੱਟੀ ਤਰਨ ਤਾਰਨ, 03 ਮਾਰਚ 2025 : ਰਾਜ ਚੋਣ ਕਮਿਸ਼ਨ ਪੰਜਾਬ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 (ਬੂਥ ਨੰਬਰ 5, 6 ਅਤੇ 7 ) ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਵਾਈ ਜਾ ਰਹੀ ਹੈ। ਇਸ ਰੀ-ਪੋਲ ਦੇ ਮੱਦੇਨਜ਼ਰ ਉਪ ਮੁੱਖ ਇੰਜ:/ਸੰਚਾਲਣ, ਪੀ. ਐਸ. ਪੀ. ਸੀ. ਐਲ., ਹਲਕਾ ਤਰਨ ਤਾਰਨ ਦੇ ਵਾਰਡ ਨੰਬਰ 3 ਦੇ ਬੂਥ ਨੰਬਰ. 6 ਅਤੇ 7 ਪੀ. ਐਸ. ਪੀ. ਸੀ. ਐਲ./ਪੀ. ਐਸ. ਟੀ....
ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 ਦੀ ਦੁਬਾਰਾ ਚੋਣ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 04 ਮਾਰਚ ਤੋਂ 05 ਮਾਰਚ ਸਵੇਰੇ 10.00 ਵਜੇ ਤੱਕ "ਡਰਾਈ ਡੇ ਘੋਸ਼ਿਤ
ਤਰਨ ਤਾਰਨ, 03 ਮਾਰਚ 2025 : ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 03 (ਬੂਥ ਨੰਬਰ 5, 6 ਅਤੇ 7 ) ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਵਾਈ ਜਾ ਰਹੀ ਹੈ। ਇਸ ਰੀ-ਪੋਲ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਮਿਤੀ 04 ਮਾਰਚ 2025 ਤੋਂ ਲੈ ਕੇ ਮਿਤੀ 05 ਮਾਰਚ 2025 ਨੂੰ ਸਵੇਰ 10.00 ਵਜੇ ਤੱਕ "ਡਰਾਈ ਡੇ ਘੋਸ਼ਿਤ ਕੀਤਾ ਜਾਣਾ ਹੈ। ਇਸ ਲਈ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਵੱਲੋਂ....
ਸਿਵਲ ਹਸਪਤਾਲ ਤਰਨ ਤਾਰਨ ਵਿਖ਼ੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ
ਕੰਨਾਂ ਦੀ ਸਮੱਸਿਆ ਨੂੰ ਬਿਲਕੁਲ ਵੀ ਨਾ ਕਰੋ ਨਜ਼ਰ-ਅੰਦਾਜ਼, ਏਅਰਪੋਡ ਅਤੇ ਏਅਰਫੋਨ ਦੀ ਵਰਤੋਂ ਤੋਂ ਕਰੋ ਪਰਹੇਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 03 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, ਸਿਵਲ ਹਸਪਤਾਲ, ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੋਮਵਾਰ ਨੂੰ ਵਿਸ਼ਵ ਹੇਅਰਿੰਗ (ਸੁਣਨ ਸ਼ਕਤੀ) ਦਿਵਸ ਮਨਾਇਆ....
ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ, 3 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਲਿਾਂ ਸਬੰਧਿਤ ਵਿਭਾਗਾਂ ਰਾਹੀਂ ਮੌਕੇ....
ਬਿਊਰੋ ਆਫ ਸਟੈਂਡਰਡ, ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਵਿਭਾਗ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਟਾਲਾ ਦੇ ਸਹਿਯੋਗ ਨਾਲ ਵਿਸ਼ੇਸ ਜਾਗਰੂਕਤਾ ਸੈਮੀਨਾਰ
ਬਲਾਕ ਬਟਾਲਾ ਦੇ 150 ਪਿੰਡਾਂ ਦੇ ਪੰਚ-ਸਰਪੰਚਾਂ ਨੂੰ ਦਿੱਤੀ ਵੱਡਮੁੱਲੀ ਜਾਣਕਾਰੀ ਬਟਾਲਾ, 3 ਮਾਰਚ 2025 : ਡਾਇਰੈਕਟਰ ਅਤੇ ਹੈੱਡ ਭਾਰਤੀ ਮਾਨਕ ਬਿਊਰੋ (ਬੀ.ਆਈ.ਐੱਸ), ਜੰਮੂ ਅਤੇ ਕਸ਼ਮੀਰ ਸ਼ਾਖਾ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਬਟਾਲਾ ਦੇ ਸਹਿਯੋਗ ਨਾਲ ਜ਼ਿਲ਼੍ਹਾ ਪੰਚਾਇਤ ਰਿਸੋਰਸ ਸੈਂਟਰ, ਗੁਰਦਾਸਪੁਰ ਰੋਡ ਬਟਾਲਾ ਦੇ ਸਿਖਲਾਈ ਹਾਲ ਵਿਖੇ ਬਲਾਕ ਬਟਾਲਾ ਦੇ 150 ਪਿੰਡਾਂ ਦੇ ਪੰਚ/ਸਰਪੰਚਾਂ ਨੂੰ ਲਈ ਵਿਸ਼ੇਸ ਜਾਗਰੂਕਤਾ ਸੈਮੀਨਾਰ ਲਗਾਇਆ। ਇਸ ਮੌਕੇ ਬਿਊਰੋ ਆਫ ਸਟੈਂਡਰਡ (BIS), ਖਪਤਕਾਰ ਮਾਮਲੇ....
7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 2 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ....
ਸੂਬੇ ਵਿੱਚ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ : ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ, 01 ਮਾਰਚ 2025 : ਸੂਬੇ ਵਿੱਚ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 3225 ਕੇਸ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨਾਲ ਖੜੀ ਹੈ ਤੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਲੋਕਾਂ ਦੀ ਹਰ ਮੱਦਦ ਲਈ ਤਿਆਰ ਹੈ।....
ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ਐਮਪੀ ਔਜਲਾ
ਅੰਮ੍ਰਿਤਸਰ, 1 ਮਾਰਚ 2025 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਾਜਾਸਾਂਸੀ ਇਲਾਕਿਆਂ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਦੀ ਗਿਰਦਾਵਰੀ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇੱਕ ਕਿਸਾਨ ਆਪਣੇ ਬੱਚਿਆਂ ਵਾਂਗ ਫ਼ਸਲ ਦਾ ਪਾਲਣ-ਪੋਸ਼ਣ....
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ ਦੋ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ....