ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 22 ਫਰਵਰੀ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ....
ਮਾਝਾ
'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ - ਸਿਵਲ ਸਰਜਨ ਗੁਰਦਾਸਪੁਰ, 22 ਫਰਵਰੀ : 'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿੱਥੋਂ ਮੁਫ਼ਤ ਇਲਾਜ ਦੀ....
ਪੰਜਾਬ ਸਰਕਾਰ ਵੱਲੋਂ 16.75 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਗੁਰਦਾਸਪੁਰ, 22 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ....
ਜ਼ਿਲ੍ਹਾ ਵਾਸੀਆਂ ਨੂੰ ਫੌਸਟਰ ਫੈਮਲੀ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗੁਰਦਾਸਪੁਰ, 22 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਬੀਤੀ ਸ਼ਾਮ ਚਿਲਡਰਨ ਹੋਮ (ਲੜਕੇ), ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਚਿਲਡਰਨ ਹੋਮ ਦੇ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਚਿਲਡਰਨ ਹੋਮ ਦੇ ਇੱਕ 11 ਸਾਲ ਦੇ ਬੱਚੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪਰਿਵਾਰ....
ਮਾਨ ਸਰਕਾਰ ਨੇ ਸਿਹਤ ਸਹੂਲਤਾਂ ਵਿਚ ਇਨਕਲਾਬੀ ਸੁਧਾਰ ਲਿਆਂਦਾ : ਰਮਨ ਬਹਿਲ ਗੁਰਦਾਸਪੁਰ, 22 ਫਰਵਰੀ : ਜ਼ਿਲ੍ਹੇ ਵਿਚ ਖੁੱਲ ਰਹੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼ ਨੂੰ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡੀਐਮਸੀ ਡਾ. ਰੋਮੀ ਰਾਜਾ, ਏ.ਸੀ.ਐੱਸ. ਡਾ. ਭਾਰਤ ਭੂਸ਼ਨ, ਡੀ.ਐੱਚ.ਓ ਡਾ. ਸਵਿਤਾ, ਡੀ.ਐਫ.ਡਬਲਿਊ.ਓ. ਡਾ. ਤੇਜਿੰਦਰ ਕੌਰ, ਡੀ....
ਗੁਰਦਾਸਪੁਰ, 22 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪ੍ਰਧਾਨ ਆਰੀਆ ਨਗਰ ਗੁਰੂ ਰਵਿਦਾਸ ਸਭਾ, ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦੇ ਕੇ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਸਤਵ ਸਬੰਧ ਵਿੱਚ 23 ਫਰਵਰੀ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਕੱਢੇੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ....
ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ - ਜਗਰੂਪ ਸਿੰਘ ਸੇਖਵਾਂ ਧਾਰੀਵਾਲ, 22 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫ਼ਤਹਿ ਨੰਗਲ ਰਣੀਆ ਅਤੇ ਧਾਰੀਵਾਲ ਵਿਖੇ ਲਗਾਏ ਗਏ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ....
ਅੰਮ੍ਰਿਤਸਰ, 21 ਫ਼ਰਵਰੀ : ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਉਪਰੰਤ ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ....
ਬਟਾਲਾ, 21 ਫਰਵਰੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਵਿਖੇ ਪ੍ਰਿੰਸੀਪਲ ਰਕੇਸ਼ ਸ਼ਰਮਾਂ ਦੀ ਦਿਸ਼ਾ ਨਿਰਦੇਸ਼ ਵਿਚ ਵੋਕੇਸ਼ਨਲ ਟਰੇਨਰ ਤਲਵਿੰਦਰ ਸਿੰਘ ਵੱਲੋ ਨਾਗਰਿਕ ਸੁਰੱਖਿਆ ਕੈਂਪ ਲਗਾਇਆ ਗਿਆ ਜਿਸ ਵਿਚ ਆਫਤ ਪ੍ਰਬੰਧਕ ਮਾਹਰ ਹਰਬਖਸ਼ ਸਿੰਘ ਸ਼ਾਮਲ ਹੋਏ। ਇਸ ਮੌਕੇ ਰਾਸ਼ਟਰੀ ਹੁਨਰ ਯੋਗਤਾ ਢਾਂਚੇ ਦੇ ਵਿਦਿਆਰਥੀਆਂ ਨੂੰ ਹਰਬਖਸ਼ ਸਿੰਘ ਵੱਲੋ ਦਸਿਆ ਕਿ ਸਭ ਤੋਂ ਵੱਧ ਵਿਨਾਸ਼ਕਾਰੀ ਕੁਦਰਤੀ ਆਫਤਾਂ ਵਿੱਚੋਂ ਭੁਚਾਲ ਇਕ ਹੈ । ਭੁਚਾਲ ਕਿਸੇ ਵੀ ਸਮੇਂ, ਦਿਨ ਜਾਂ ਰਾਤ ਨੂੰ ਚਾਣਚੱਕ ਬਿਨਾਂ ਪੂਰਵ ਸੂਚਨਾ ਅਤੇ....
ਲੋਕਾਂ ਨੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਿਆ ਲਾਭ ਬਟਾਲਾ, 21 ਫਰਵਰੀ : ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰਬਰ 13, 38, ਛਿੱਥ, ਲੀਲ ਖੁਰਦ, ਖਾਨਪੁਰਾ ਅਤੇ ਹਰਪੁਰਾ ਵਿਖੇ ਵਿਸ਼ੇਸ ਕੈਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਅਭਿਸ਼ੇਕ ਵਰਮਾ, ਤਹਿਸੀਲਦਾਰ ਬਟਾਲਾ ਨੇ....
ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸ਼ਖ਼ਸੀਅਤਾਂ ਹੋਣਗੀਆਂ ਸ਼ਾਮਿਲ ਕੰਵਰ ਗਰੇਵਾਲ, ਹਰਜੀਤ ਹਰਮਨ, ਲਖਵਿੰਦਰ ਵਡਾਲੀ, ਵਾਰਿਸ ਭਰਾ, ਕੁਲਵਿੰਦਰ ਬਿੱਲਾ ਅਤੇ ਸਿਕੰਦਰ ਸਲੀਮ ਲਾਉਣਗੇ ਰੌਣਕਾਂ ਗੁਰਦਾਸਪੁਰ, 21 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ....
ਜ਼ਿਲ੍ਹੇ 'ਚ 25 ਅਤੇ 29 ਫਰਵਰੀ 2024 ਨੂੰ ਲੱਗਣਗੇ ਵਿਸ਼ੇਸ਼ ਕੈਂਪ ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 21 ਫਰਵਰੀ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਫ਼ੈਸਲਾ ਐੱਸ.ਸੀ.ਬੀ.ਸੀ....
ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ ਗੁਰਦਾਸਪੁਰ, 21 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ....
ਤਰਨ ਤਾਰਨ 21 ਫਰਵਰੀ : ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਮਿਤੀ : 26 ਫਰਰਵੀ 2024 ਤੋਂ ਸ਼ੁਰੂ ਹੋ ਰਹੀ ਹੈ । ਲਿਖਤੀ ਪੇਪਰ ਦੀ ਆਨ ਲਾਈਨ....
ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ 16 ਵੱਖ-ਵੱਖ ਪਿੰਡਾਂ ਵਿੱਚ 22 ਫਰਵਰੀ ਨੂੰ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ ਤਰਨ ਤਾਰਨ, 21 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ....