ਮਾਝਾ

ਚੇਅਰਮੈਨ ਪਨੂੰ ਨੇ ਪਿੰਡ ਛਿਛਰੇਵਾਲ, ਤੇਜਾ ਕਲਾਂ, ਤੇਜਾ ਖੁਰਦ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 11 ਵਿਖੇ ਲੱਗੇ ਵਿਸ਼ੇਸ ਕੈਂਪਾਂ ਵਿੱਚ ਸ਼ਿਰਕਤ ਕੀਤੀ 
ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਫਤਿਹਗੜ੍ਹ ਚੂੜੀਆਂ, 19 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਛਿਛਰੇਵਾਲ, ਤੇਜਾ ਕਲਾਂ, ਤੇਜਾ ਖੁਰਦ ਤੇ ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 11 ਤੇ ਪਿੰਡ ਸੈਦ ਮੁਬਾਰਕ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਗੱਲ ਕਰਦਿਆਂ....
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ 
33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ - ਰਮਨ ਬਹਿਲ ਗੁਰਦਾਸਪੁਰ, 17 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਪਿੰਡ ਸਰਸਪੁਰ ਵਿਖੇ 33.50 ਲੱਖ ਰੁਪਏ....
ਜਨ ਸੁਣਵਾਈ ਕੈਂਪ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ਪੰਜਾਬ ਸਰਕਾਰ ਦਾ ਲੋਕ ਪੱਖੀ ਉਪਰਾਲਾ - ਚੇਅਰਮੈਨ ਸੇਖਵਾਂ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰਦਾਸਪੁਰ, 19 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ....
ਸਵੀਪ ਜਾਗਰੂਕਤਾ ਵੈਨ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ 
ਗੁਰਦਾਸਪੁਰ, 19 ਫਰਵਰੀ : ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਈ ਜਾ ਰਹੀ ਇਸ ਜਾਗਰੂਕਤਾ ਵੈਨ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸਮੇਤ ਹਰ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ 
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਗੁਰਦਾਸਪੁਰ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕਰਕੇ 'ਇਸ ਵਾਰ 70 ਪਾਰ' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾਵਾਰ ਮੀਟਿੰਗ
ਤਰਨ ਤਾਰਨ 19 ਫਰਵਰੀ : ਸ੍ਰੀ ਵਰਿੰਦਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ ਮੀਟਿੰਗ ਵਿੱਚ ਸ਼੍ਰੀ ਵਿਕਰਮ ਜੀਤ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਹੀਨਾਂ ਜਨਵਰੀ-2024 ਵਿੱਚ 270 ਪ੍ਰਾਰਥੀਆਂ ਵੱਲੋਂ ਡੀ.ਬੀ.ਈ.ਈ ਵਿੱਖੇ ਵਿਜ਼ਟ ਕੀਤੀ....
ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਡਰ ਟਰਾਈਲ ਰਵੀਊ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੀਟਿੰਗ  
ਤਰਨ ਤਾਰਨ, 19 ਫਰਵਰੀ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰਵੀਊਂ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸੰਦੀਪ ਕੁਮਾਰ, ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ੍ਰੀ ਅਸ਼ਵਨੀ ਕਪੂਰ, ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਮੁੱਖ ਚੋਣ ਅਧਿਕਾਰੀ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸ਼ੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਤਰਨ ਤਾਰਨ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕਰਕੇ `ਇਸ ਵਾਰ 70 ਪਾਰ` ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।....
ਘਰ-ਘਰ ਮੁਫ਼ਤ ਰਾਸ਼ਨ” ਸਕੀਮ ਤਹਿਤ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ
ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅੱਜ “ਘਰ-ਘਰ ਮੁਫਤ ਰਾਸ਼ਨ” ਸਕੀਮ ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨਾਲ ਵਿਸ਼ੇਸ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ “ਘਰ....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ),ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ, ਡਿਪਟੀ ਡਾਇਰੈਕਟਰ ਬਾਗਬਾਨੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਡਿਪਟੀ ਡਾਇਰੈਕਟਰ ਡੇਅਰੀ, ਸਬ ਡਿਵੀਜ਼ਨ ਭੂਮੀ ਰੱਖਿਆ ਅਫਸਰ, ਜੰਗਲਾਤ ਅਫਸਰ ਅਤੇ ਅਗਾਹਵਧੂ ਕਿਸਾਨ ਗੁਰਮੀਤ ਸਿੰਘ ਕਲੇਰ ਨੇ....
ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਬਾਦਲ
ਅੰਮ੍ਰਿਤਸਰ, 18 ਫਰਵਰੀ : ਕਿਸਾਨਾਂ ਨੂੰ ਦਿੱਲੀ ਜਾਣ ਤੋ ਰੋਕਣ ਦੇ ਨਾਂ ’ਤੇ ਧੱਕਾ ਕਰਨ ਦੀ ਥਾਂ ਦੋ ਸਾਲ ਪਹਿਲਾਂ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦੇਣ ਸਬੰਧੀ ਤਰੀਕੇ ਸੁਝਾਉਣ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ, ਪਰ ਇਹ ਕਮੇਟੀ ਹੁਣ ਤੱਕ ਨਹੀਂ ਬਣੀ। ਇਸੇ ਕਾਰਨ ਹੁਣ....
ਚੀਫ਼ ਖ਼ਾਲਸਾ ਦੀਵਾਨ ਦੇ ਡਾ. ਇੰਦਰਬੀਰ ਸਿੰਘ ਨਿੱਜਰ ਦੂਸਰੀ ਵਾਰ ਬਣੇ ਪ੍ਰਧਾਨ
ਅੰਮ੍ਰਿਤਸਰ 18 ਫਰਵਰੀ : ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਉਹਨਾਂ ਦੀ ਟੀਮ ਨੇ ਬਾਜੀ ਮਾਰੀ ਹੈ। ਅੱਜ ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋ 399 ਮੈਂਬਰਾਂ ਨੇ ਵੋਟਾਂ ਪਾਈਆ ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ਤੇ ਖੜ੍ਹੇ ਡਾ.ਇੰਦਰਬੀਰ ਸਿੰਘ ਨਿੱਜਰ ਨੂੰ 247 ਅਤੇ ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ ਨੂੰ 242, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਬੰਟੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਇੱਕ ਹੋਰ ਸ਼ਾਨਦਾਰ ਉਪਰਾਲਾ
ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਦੇ ਖੁੱਲੇ ਭਾਗ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਵਿਖੇ ਮੁੜ ਕੋਰਸਾਂ ਦੀ ਹੋਈ ਸ਼ੁਰੂਆਤ-ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਮਿਲੀ ਵੱਡੀ ਸਹੂਲਤ ਬਟਾਲਾ, 18 ਫਰਵਰੀ : ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇੱਕ ਹੋਰ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ....
'ਘਰ-ਘਰ ਮੁਫ਼ਤ ਰਾਸ਼ਨ' ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ- ਡੀ.ਸੀ
ਸਕੀਮ ਤਹਿਤ ਸਾਰੇ ਰਜਿਸਟਰਡ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਜਿੰਮੇਦਾਰ ਵਿਭਾਗਾਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਨੇ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਕੀਤਾ ਦੌਰਾ ਅੰਮ੍ਰਿਤਸਰ, 18 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਐਤਵਾਰ ਨੂੰ 'ਘਰ ਘਰ ਮੁਫਤ ਰਾਸ਼ਨ' ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬ ਡਿਵੀਜ਼ਨਲ ਮਜਿਸਟਰੇਟਾਂ ਸਮੇਤ ਸਬੰਧਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ....
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਬਟਾਲਾ, 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ....