ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ ਗੁਰਦਾਸਪੁਰ, 16 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ, 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਸਪੈਸ਼ਲ ਕੈਂਪ ਲਗਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ....
ਮਾਝਾ
ਗੁਰਦਾਸਪੁਰ, 16 ਫਰਵਰੀ : ਪਸ਼ੂ ਪਾਲਣ ਵਿਭਾਗ ਨੇ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਹੈ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦੇ ਮੁਰਗੀ ਪਾਲਣ ਦੇ ਕਿੱਤੇ ਸਬੰਧੀ ਵਿਸ਼ੇਸ਼ ਟ੍ਰੇਨਿੰਗ ਮਿਤੀ 19 ਤੋਂ 23 ਫਰਵਰੀ 2024 ਤੱਕ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਗੁਰਦਾਸਪੁਰ, ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਲਈ ਚਾਹਵਾਨ ਸਿਖਿਆਰਥੀ ਮਿਤੀ 19 ਫਰਵਰੀ 2024 ਨੂੰ ਸਵੇਰੇ 9:00 ਵਜੇ ਆਪਣੇ ਅਧਾਰ ਕਾਰਡ ਅਤੇ....
24 ਫਰਵਰੀ ਨੂੰ ਗੁਰਦਾਸਪੁਰ ਵਿਖੇ ਹੋਵੇਗਾ ਵਿਰਸਾ ਉਤਸਵ-2024 ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ ਗੁਰਦਾਸਪੁਰ, 16 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਮਿਤੀ 24 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ ਗੁਰਦਾਸਪੁਰ-2024’ ਕਰਵਾਇਆ ਜਾ ਰਿਹਾ ਹੈ। ਵਿਰਸਾ ਉਤਸਵ ਦੌਰਾਨ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ....
‘ਆਪ ਦੀ ਸਰਕਾਰ ਆਪ ਦੇ ਦੁਆਰ’ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੇ ਪਿੰਡਾਂ ਵਿੱਚ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ ਗੁਰਦਾਸਪੁਰ, 16 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ....
ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਮਤਦਾਨ ਲਈ ਕੀਤਾ ਜਾਵੇ ਪ੍ਰੇਰਿਤ ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਹਿਤ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ....
ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਤਹਿਸੀਲ ਭਿੱਖੀਵਿੰਡ ਅਤੇ ਸਬ-ਤਹਿਸੀਲ ਖੇਮਕਰਨ ਨਾਲ ਸਬੰਧਿਤ ਨਾਇਬ ਤਹਿਸੀਲਦਾਰ, ਸਮੂਹ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਤੋਂ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ....
29 ਫਰਵਰੀ ਤੱਕ ਅੰਮ੍ਰਿਤਸਰ ਵਿਚ ਹੋਣਗੇ ਵੱਡੇ ਪ੍ਰੋਗਰਾਮ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ ਗਾਇਕੀ, ਕਲਾ, ਨਾਟਕ, ਖੇਡਾਂ, ਖਾਣਿਆਂ ਦੇ ਜਾਇਕੇ ਨਾਲ ਭਰਪੂਰ ਹੋਵੇਗਾ ਮੇਲਾ ਅੰਮ੍ਰਿਤਸਰ, 16 ਫਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮਿ੍ਰਤਸਰ ਵਿਚ ਪਹਿਲੀ ਵਾਰ ਸੱਤ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਮਾਰੋਹ ਵਿੱਚ....
25 ਕਰੋੜ ਦੀ ਲਾਗਤ ਨਾਲ 220 ਕੇ ਵੀ ਬਣੇਗਾ ਅਜਨਾਲਾ ਦਾ ਬਿਜਲੀ ਘਰ ਅਜਨਾਲਾ, 16 ਫਰਵਰੀ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਦੱਸਿਆ ਕਿ ਸ਼ਹਿਰ ਵਿੱਚ 200 ਉੱਚ ਕੁਆਲਿਟੀ ਦੀਆਂ....
ਅੰਮ੍ਰਿਤਸਰ 16 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 17 ਫਰਵਰੀ ਦਿਨ ਸ਼ਨੀਵਾਰ ਅਤੇ 18 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ....
ਆਪ ਦੀ ਸਰਕਾਰ ਆਪ ਦੇ ਦੁਆਰ’ ਅਜਨਾਲਾ ਵਿਖੇ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ 16 ਫਰਵਰੀ : ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ....
ਅੰਮ੍ਰਿਤਸਰ, 15 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ ਸਰਕਾਰੀ ਦਖ਼ਲਅੰਦਾਜ਼ੀ ਖਤਮ ਨਹੀਂ ਹੁੰਦੀ। ਐਡਵੋਕੇਟ ਧਾਮੀ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਪੋਸਟ ਵਿੱਚ ਕਿਹਾ ਕਿ ਮਹਾਰਾਸ਼ਟਰ ਸਰਕਾਰ ਹੁਣ ਕਹਿ ਰਹੀ ਹੈ....
ਅੰਮ੍ਰਿਤਸਰ, 15 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਿਸ ਵਾੜ ਕੇ ਮਰਯਾਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸੰਗਤ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸ਼ੰਭੂ ਬਾਰਡਰ ਉੱਤੇ ਆਪਣੀ ਮੰਗਾਂ ਲਈ....
ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਫਤਿਹਗੜ੍ਹ ਚੂੜੀਆਂ (ਬਟਾਲਾ) , 15 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਗੱਲ ਕਰਦਿਆਂ....
ਬਟਾਲਾ ਦੀ ਵਾਰਡ ਨੰਬਰ 3, 9, ਧੀਰ, ਬਹਿਲੂਵਾਲ, ਨੂਰਪੁਰ ਅਤੇ ਸ਼ੁਕਾਲਾ ਵਿਖੇ ਲੱਗੇ ਵਿਸ਼ੇਸ ਕੈਂਪ ਬਟਾਲਾ, 15 ਫਰਵਰੀ : ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰਬਰ 3, 9, ਧੀਰ, ਬਹਿਲੁਵਾਲ, ਨੁਰਪੁਰ ਅਤੇ ਸ਼ੁਕਾਲਾ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ....
ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਸਟਰਾਅ ਬੇਰੀ ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ ਗੁਰਦਾਸਪੁਰ, 15 ਫਰਵਰੀ : ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਆਪਣੇ ਖੇਤਾਂ ਵਿੱਚ ਸਫਲ ਤਜ਼ਰਬਾ ਕਰਦਿਆਂ ਪੂਰੀ ਸਫਲਤਾ ਨਾਲ ਸਟਰਾਅ ਬੇਰੀ ਦੀ ਕਾਸ਼ਤ ਕੀਤੀ ਹੈ ਜਿਸ ਤੋਂ ਉਹ ਚੋਖੀ ਆਮਦਨ ਕਮਾ ਰਿਹਾ ਹੈ। ਸ਼ੇਰੇ ਪੰਜਾਬ....