ਮਾਝਾ

ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਵਲੋਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਜਗ੍ਹਾ ਬਦਲਵੀਆਂ ਖਾਦਾਂ ਵਰਤਣ ਦੀ ਸਾਂਝੀ ਅਪੀਲ
ਤਰਨਤਾਰਨ 30 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫਸਰ ਹਰਪਾਲ ਸਿੰਘ ਪੰਨੂ ਵਲੋਂ ਕਿਸਾਨਾਂ ਭਰਾਵਾਂ ਨੂੰ ਸਾਂਝੇ ਤੌਰ ਤੇ ਅਪੀਲ ਕੀਤੀ ਕਿ ਜ਼ਿਲੇ ਵਿੱਚ ਕਣਕ ਦੀ ਬਿਜਾਈ ਜੌਰਾਂ ਤੇ ਹੈ ਅਤੇ ਡੀ.ਏ.ਪੀ ਦੀ ਨਿਰਯਾਤ ਵਿੱਚ ਮੁਸ਼ਕਿਲ ਆਉਣ ਕਰਕੇ ਡੀ.ਏ.ਪੀ ਖਾਦ ਦੀ ਪਹੁੰਚ ਵਿੱਚ ਦਿੱਕਤ ਆ ਰਹੀ ਹੈ । ਇਸ ਕਰਕੇ ਡੀ.ਏ.ਪੀ ਖਾਦ ਹੌਲੀ –ਹੌਲੀ ਪਹੁੰਚ ਰਹੀ ਹੈ । ਇਸਲਈ ਕਿਸਾਨ ਵੀਰ ਡੀ.ਏ.ਪੀ ਖਾਦ ਦੀ ਜਗ੍ਹਾ ਬਦਲਵੀਆਂ ਖਾਦਾਂ ਟਰੀਪਲ ਸੁਪਰ ਫਾਸਫੋਰਸ 0:46:0, ਐਨ.ਪੀ.ਕੇ....
ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
ਅੰਮ੍ਰਿਤਸਰ 30 ਅਕਤੂਬਰ 2024 : ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਸਿਆ ਕਿ ਪੀਏਯੂ ਦੇ ਵਿਗਿਆਨੀਆਂ ਵਲੋਂ ਆਉਂਦੀ ਕਣਕ ਦੀ ਫਸਲ ਲਈ ਡੀਏਪੀ ਦੀ ਬਦਲ ਵਜੋਂ ਹੋਰ....
ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ "ਮੇਰੇ ਭਾਰਤ ਦੇ ਨਾਲ ਦੀਵਾਲੀ" ਪ੍ਰੋਗਰਾਮ
ਅੰਮ੍ਰਿਤਸਰ 30 ਅਕਤੂਬਰ 2024 : ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਯੁਥ ਅਫ਼ਸਰ ਆਕਾਂਕਸ਼ਾ ਦੀ ਅਗਵਾਈ ਹੇਠ 27 ਤੋਂ 30 ਅਕਤੂਬਰ ਦਰਮਿਆਨ “ਦੀਵਾਲੀ ਵਿਦ ਮਾਈ ਭਾਰਤ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪਹਿਲਕਦਮੀ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਸ਼ੁਰੂ ਕੀਤੇ ਗਏ "ਮੇਰਾ ਭਾਰਤ" ਪੋਰਟਲ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਕੀਤੀ ਗਈ ਸੀ, ਜਿਸਦਾ ਉਦੇਸ਼ ਨੌਜਵਾਨਾਂ ਵਿੱਚ ਭਾਈਚਾਰਕ ਭਲਾਈ ਅਤੇ ਨਾਗਰਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨਾ ਹੈ।ਚਾਰ ਦਿਨਾਂ ਦੇ....
ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ
ਅੰਮ੍ਰਿਤਸਰ 30 ਅਕਤੂਬਰ 2024 : ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਸੀ. ਡਬਲਯੂ. ਪੀ. ਪੀ ਦਾ ਨਿਰੀਖਣ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਮੰਡਲ ਨੰ:1 ਦੇ 44 ਪਿੰਡਾਂ ਦਾ ਦੌਰਾ ਕੀਤਾ। ਟੀਮ ਵੱਲੋ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ੁੱਧ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਦਾ ਬੀਮਾ ਕਰਨ ਲਈ ਤਕਨੀਕੀ ਪਹਿਲੂਆ ਦਾ ਨਿਰੀਖਣ....
ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ, 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼
ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 9,10, 23 ਤੇ 24 ਨਵੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਕੀਤੇ ਜਾਣਗੇ ਫਾਰਮ ਅੰਮ੍ਰਿਤਸਰ, 30 ਅਕਤੂਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਮੂਹ ਰਾਜਨੀਤਿਕ....
ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗ-ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਲਈ ਕੀਤੀ ਅਪੀਲ
ਬਟਾਲਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ, ਵਿਕਰਮਜੀਤ ਸਿੰਘ, ਐਸਡੀਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਹੀ ਵਾਹੁਣ ਅਤੇ ਪਰਾਲੀ ਪ੍ਰਬੰਧਨ....
ਝੋਨੇ ਦੀ ਖਰੀਦ ਤੇ ਲਿਫਟਿੰਗ ਨਿਰਵਿਘਨ ਜਾਰੀ-ਕਿਸਾਨਾਂ ਨੂੰ 715.30 ਕਰੋੜ ਰੁਪਏ ਦੀ ਕੀਤੀ ਅਦਾਇਗੀ
ਬਟਾਲਾ, 30 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ ਅਤੇ ਮੰਡੀਆਂ ਵਿੱਚੋਂ ਕਰੀਬ 63 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 396497 ਮੀਟਰਕ ਟਨ ਆਏ ਝੋਨੇ ਵਿਚੋਂ 370334 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਨਗਰੇਨ ਵਲੋਂ 142902....
ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ : ਐਡਵੋਕੇਟ ਧਾਮੀ
ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲਿਆਂ ਪਿੱਛੇ ਲੱਗਣ ’ਤੇ ਸਰਕਾਰ ਦੀ ਕੀਤੀ ਆਲੋਚਨਾ ਅੰਮ੍ਰਿਤਸਰ, 30 ਅਕਤੂਬਰ 2024 : ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ....
ਨਮੀ ਦੇ ਨਾਂ ਉੱਤੇ ਕਿਸਾਨਾਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਧਾਲੀਵਾਲ
ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਲਿਫਟਿੰਗ ਨਿਰੰਤਰ ਜਾਰੀ- ਡਿਪਟੀ ਕਮਿਸ਼ਨਰ ਅੰਮ੍ਰਿਤਸਰ 29 ਅਕਤੂਬਰ 2024 : ਅਜਨਾਲਾ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਪਹੁੰਚੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕਿਸਾਨ ਵੱਲੋਂ ਪੈਦਾ ਕੀਤੀ ਗਈ ਫਸਲ ਦਾ ਇੱਕ ਇੱਕ ਦਾਣਾ ਖਰੀਦੇਗੀ ਅਤੇ ਕਿਸੇ ਨੂੰ ਵੀ ਨਮੀ ਦੇ ਨਾਂ ਹੇਠ ਕਿਸਾਨਾਂ ਦੀ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅੱਜ ਮੰਡੀ ਦੇ ਹਾਲਾਤ....
ਬੰਦੀਛੋੜ ਦਿਵਸ ਮੌਕੇ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 29 ਅਕਤੂਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ....
“ਮੇਰਾ ਮੈਂਬਰਾਂ ਤੋਂ ਵਿਸ਼ਵਾਸ ਖਤਮ ਹੋ ਗਿਆ ਹੈ, ਮੇਰਾ ਮੰਨਣਾ ਹੈ ਕਿ ਮੁੜ ਤੋਂ ਐਸਜੀਪੀਸੀ ਚੋਣਾ ਹੋਣ ਅਤੇ ਸੂਝਵਾਨ ਵਿਅਕਤੀ ਅੰਦਰ ਆਉਣ : ਬੀਬੀ ਜਗੀਰ
ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣ ਲਿਆ ਗਿਆ। ਧਾਮੀ ਦੇ ਹੱਕ ਵਿੱਚ 107 ਵੋਟਾਂ ਭੁਗਤੀਆਂ ਜਦਕਿ ਬਾਗੀ ਧੜੇ ਤੋਂ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। 2 ਵੋਟਾਂ ਹੱਦ ਹੋ ਗਈਆਂ। ਧਾਮੀ ਦੀ ਜਿੱਤ ਤੋਂ ਬਾਅਦ ਐਸਜੀਪੀਸੀ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਉਨ੍ਹਾਂ ਨੇ ਧਾਮੀ ਦਾ ਮੁੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਪਰ ਉਨ੍ਹਾਂ ਦੀ....
ਨਸ਼ਾ ਤਸਕਰ ਨਵ ਭੁੱਲਰ ਦਾ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ 
ਅੰਮ੍ਰਿਤਸਰ, 28 ਅਕਤੂਬਰ 2024 : ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ....
ਕਿਸਾਨਾਂ ਨੇ ਪਰਾਲੀ ਸਾੜ ਕੇ ਪ੍ਰਸ਼ਾਸਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਅੰਮ੍ਰਿਤਸਰ ਦਾ AQI ਖਰਾਬ
ਅੰਮ੍ਰਿਤਸਰ, 28 ਅਕਤੂਬਰ 2024 : ਸਰਕਾਰ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ ਹੈ। ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਨੇ ਐਤਵਾਰ ਨੂੰ ਮਾਨਸਾ ਵਿੱਚ 20 ਏਕੜ ਵਿੱਚ ਪਰਾਲੀ ਸਾੜ ਕੇ ਪ੍ਰਸ਼ਾਸਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਈ ਪਰ ਵਾਪਸ ਆਉਂਦੇ ਹੀ ਕਿਸਾਨਾਂ ਨੇ ਅੱਗ ਲਗਾ ਦਿੱਤੀ, ਦੂਜੇ ਪਾਸੇ ਸੂਬੇ ਵਿੱਚ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਮਾਮਲੇ 100 ਤੋਂ ਵੱਧ ਰਹੇ। ਐਤਵਾਰ ਨੂੰ ਸੂਬੇ ਵਿੱਚ....
ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਮੰਗੀ ਮੁਆਫੀ
ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ਯੋਗ ਟਿੱਪਣੀਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉੱਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇਕ ਨਿਮਾਣੇ ਸਿੱਖ ਵਜੋਂ ਹਮੇਸ਼ਾਂਂ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ....
ਸਾਦਾ ਰਹਿਣੀ ਦੇ ਮਾਲਕ ਹਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਕਰ ਰਹੇ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ....